ਪੁਲਿਸ ਦਾ ਕਹਿਣਾ ਕਿ ਦੋਵਾਂ ਧਿਰਾਂ ‘ਚ ਹੋਈ ਫਾਇਰਿੰਗ
ਫਿਰੋਜ਼ਪੁਰ/ਬਿਊਰੋ ਨਿਊਜ਼
ਸਿਆਸੀ ਪਾਰਟੀਆਂ ਤੇ ਪ੍ਰਸ਼ਾਸਨ ਨਗਰ ਪੰਚਾਇਤ ਚੋਣਾਂ ਦੀਆਂ ਤਿਆਰੀਆਂ ਵਿੱਚ ਲੱਗਾ ਹੋਇਆ ਹੈ। ਦੂਜੇ ਪਾਸੇ ਉਦੋਂ ਅੱਜ ਫਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਵਿੱਚ ਮਾਹੌਲ ਤਣਾਅਪੂਰਨ ਹੋ ਗਿਆ ਜਦੋ ਕਾਂਗਰਸੀ ਤੇ ਅਕਾਲੀ ਵਰਕਰਾਂ ਵਿਚ ਟਕਰਾਅ ਪੈਦਾ ਹੋ ਗਿਆ। ਦੋਵਾਂ ਧਿਰਾਂ ਵੱਲੋਂ ਇੱਕ-ਦੂਜੇ ਉੱਪਰ ਹਮਲਾ ਕਰਨ ਦੇ ਦੋਸ਼ ਲਾਏ ਜਾ ਰਹੇ ਹਨ। ਅਕਾਲੀ ਦਲ ਦਾ ਕਹਿਣਾ ਹੈ ਕਿ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਸ਼ਹਿ ‘ਤੇ ਕਾਂਗਰਸੀਆਂ ਵਲੋਂ ਉਨ੍ਹਾਂ ‘ਤੇ ਹਮਲਾ ਕੀਤਾ ਅਤੇ ਗੋਲੀਆਂ ਵੀ ਚਲਾਈਆਂ ਹਨ। ਦੂਜੇ ਪਾਸੇ ਅਕਾਲੀਆਂ ‘ਤੇ ਮਾਹੌਲ ਨੂੰ ਖਰਾਬ ਕਰਨ ਦੇ ਇਲਜ਼ਾਮ ਲਾਉਂਦਿਆਂ ਕੁਲਬੀਰ ਜ਼ੀਰਾ ਤੇ ਹੋਰ ਆਗੂਆਂ ਨੇ ਕਿਹਾ ਕਿ ਉਨ੍ਹਾਂ ‘ਤੇ ਅਕਾਲੀਆਂ ਨੇ ਹਮਲਾ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਵਾਂ ਧਿਰਾਂ ਵਿੱਚ ਫਾਈਰਿੰਗ ਹੋਈ ਹੈ ਤੇ ਮਾਮਲੇ ਦੀ ਤਹਿ ਤੱਕ ਜਾਣ ਲਈ ਹਰ ਪਹਿਲੂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …