ਬ੍ਰਿਟਿਸ ਸਰਕਾਰ ਦਾ ਹਿੱਸਾ ਹਨ ਸਾਦਿਕ ਖਾਨ
ਅੰਮ੍ਰਿਤਸਰ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਡਨ ਦੇ ਮੇਅਰ ਸਾਦਿਕ ਖ਼ਾਨ ਦੇ ਉਸ ਬਿਆਨ ਦੀ ਤਾਰੀਫ ਕੀਤੀ ਹੈ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਬ੍ਰਿਟਿਸ਼ ਸਰਕਾਰ ਨੂੰ ਜੱਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਲਈ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਦਿਕ ਖ਼ਾਨ ਲੰਡਨ ਦੇ ਮੇਅਰ ਹਨ ਤੇ ਬ੍ਰਿਟਿਸ਼ ਸਰਕਾਰ ਦਾ ਹਿੱਸਾ ਹਨ। ਇਸ ਲਈ ਉਨ੍ਹਾਂ ਵੱਲੋਂ ਅਜਿਹਾ ਬਿਆਨ ਦੇਣਾ ਤੇ ਅਜਿਹੀ ਮੰਗ ਕਰਨਾ ਸੱਚਮੁੱਚ ਕਾਬਿਲ-ਏ ਤਾਰੀਫ ਹੈ।
ਜ਼ਿਕਰਯੋਗ ਹੈ ਕਿ ਅੱਜ ਸਵੇਰੇ ਲੰਡਨ ਦੇ ਮੇਅਰ ਸਾਦਿਕ ਖ਼ਾਨ ਨੇ ਜੱਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਉੱਥੇ ਵਿਜ਼ਟਰ ਬੁੱਕ ਵਿੱਚ ਲਿਖਿਆ ਸੀ ਕਿ ਹੁਣ ਸਮਾਂ ਆ ਗਿਆ ਹੈ ਕਿ ਬ੍ਰਿਟਿਸ਼ ਸਰਕਾਰ 1919 ਵਿੱਚ ਹੋਈ ਇਸ ਭੁੱਲ ਲਈ ਮੁਆਫੀ ਮੰਗੇ।