ਦੇਖਦੇ ਹਾਂ ਕੀ ਸੱਚ ਸਾਹਮਣੇ ਆਉਂਦਾ ਹੈ ਜਾਂ ਨਹੀਂ
ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼
ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰਨਾਂ ਧਰਮਾਂ ਦੇ ਗ੍ਰੰਥਾਂ ਦੀ ਹੋਈ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਬਣਾਇਆ ਗਿਆ ਹੈ। ਸੇਵਾ ਮੁਕਤ ਜਸਟਿਸ ਰਣਜੀਤ ਸਿੰਘ ਅੱਜ ਫਤਹਿਗੜ੍ਹ ਸਾਹਿਬ ਦੇ ਪਿੰਡਾਂ ਵਿਚ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਕਈ ਵਿਅਕਤੀਆਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਜਾਂਚ ਲਗਭਗ ਪੂਰੀ ਹੋ ਚੁੱਕੀ ਹੈ ਤੇ ਇਸ ਮਹੀਨੇ ਦੇ ਅਖੀਰ ਤੱਕ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪੀ ਜਾਵੇਗੀ।
ਚੇਤੇ ਰਹੇ ਕਿ ਪੰਜਾਬ ਵਿਚ ਬਰਗਾੜੀ ਤੋਂ ਬਾਅਦ ਲਗਾਤਾਰ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਜਿਨ੍ਹਾਂ ਨੇ ਸਿੱਖ ਹਿਰਦੇ ਪੂਰੀ ਤਰ੍ਹਾਂ ਵਲੂੰਦਰ ਦਿੱਤੇ। ਅਕਾਲੀ-ਭਾਜਪਾ ਸਰਕਾਰ ਵੱਲੋਂ ਵੀ ਜਸਟਿਸ ਜੋਰਾ ਸਿੰਘ ਕਮਿਸ਼ਨ ਬਣਾਇਆ ਗਿਆ ਸੀ ਜਿਨ੍ਹਾਂ ਦੀ ਰਿਪੋਰਟ ਵਿਚੋਂ ਕੁੱਝ ਵੀ ਨਿਕਲ ਕੇ ਸਾਹਮਣੇ ਨਹੀਂ ਆਇਆ। ਹੁਣ ਦੇਖਦੇ ਹਾਂ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਬਹਿਬਲ ਕਲਾਂ ਗੋਲੀ ਕਾਂਡ ਤੇ ਬੇਅਦਬੀ ਦੀਆਂ ਘਟਨਾਵਾਂ ਦਾ ਸੱਚ ਸਭ ਅੱਗੇ ਲੈ ਕੇ ਆਉਦਾ ਹੈ ਜਾਂ ਨਹੀਂ।