3.8 C
Toronto
Saturday, February 28, 2026
spot_img
Homeਪੰਜਾਬਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਗੁੰਡਾਗਰਦੀ ਖਿਲਾਫ ਅਕਾਲੀ ਦਲ ਨੇ ਕੀਤਾ...

ਨਗਰ ਨਿਗਮ ਚੋਣਾਂ ‘ਚ ਕਾਂਗਰਸ ਦੀ ਗੁੰਡਾਗਰਦੀ ਖਿਲਾਫ ਅਕਾਲੀ ਦਲ ਨੇ ਕੀਤਾ ਰੋਸ ਮੁਜ਼ਾਹਰਾ

ਸੁਖਬੀਰ ਬਾਦਲ ਨੇ ਕਾਂਗਰਸ ਸਰਕਾਰ ‘ਤੇ ਕੀਤੇ ਜ਼ੋਰਦਾਰ ਸ਼ਬਦੀ ਹਮਲੇ
ਫ਼ਿਰੋਜ਼ਪੁਰ/ਬਿਊਰੋ ਨਿਊਜ਼
ਲੰਘੇ ਕੱਲ੍ਹ ਨਗਰ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਨੂੰ ਲੈ ਕੇ ਫਿਰੋਜ਼ਪੁਰ ਵਿਚ ਅਕਾਲੀਆਂ ਤੇ ਕਾਂਗਰਸੀਆਂ ਵਿਚਕਾਰ ਖੂਨੀ ਝੜਪ ਹੋ ਗਈ ਸੀ। ਇਸ ਝਗੜੇ ਨੂੰ ਲੈ ਕੇ ਅਕਾਲੀ ਵਰਕਰਾਂ ‘ਤੇ ਮਾਮਲੇ ਵੀ ਦਰਜ ਹੋਏ ਹਨ। ਕਾਂਗਰਸ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਅੱਜ ਸੁਖਬੀਰ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਅਕਾਲੀ-ਭਾਜਪਾ ਵਰਕਰਾਂ ਵਲੋਂ ਫ਼ਿਰੋਜ਼ਪੁਰ ਦੇ ਐਸਐਸਪੀ ਦੇ ਦਫ਼ਤਰ ਸਾਹਮਣੇ ਰੋਸ ਮੁਜ਼ਾਹਰਾ ਕੀਤਾ ਗਿਆ। ਸੁਖਬੀਰ ਬਾਦਲ ਨੇ ਪੁਲਿਸ ਪ੍ਰਸ਼ਾਸਨ ਖਿਲਾਫ ਜੰਮ ਕੇ ਭੜਾਸ ਕੱਢੀ ਅਤੇ ਕਾਂਗਰਸੀਆਂ ‘ਤੇ ਵੀ ਜ਼ੋਰਦਾਰ ਸ਼ਬਦੀ ਹਮਲੇ ਕੀਤੇ। ਅਕਾਲੀ ਆਗੂਆਂ ‘ਤੇ ਦਰਜ ਹੋਏ ਮੁਕੱਦਮਿਆਂ ਦੀ ਸਖ਼ਤ ਨਿੰਦਾ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਫ਼ਿਰੋਜ਼ਪੁਰ ਤੋਂ ਬਾਅਦ ਹੁਣ ਹਰੀਕੇ ਪੱਤਣ ਵਿੱਚ ਅਣਮਿੱਥੇ ਸਮੇਂ ਲਈ ਧਰਨਾ ਲਾਇਆ ਜਾਵੇਗਾ।

RELATED ARTICLES
POPULAR POSTS