ਬ੍ਰਿਟੇਨ ਤੋਂ ਪਹਿਲਾਂ ਦਿੱਲੀ ਆਪਣੇ ਗੁਨਾਹ ਦੀ ਮੰਗੇ ਮੁਆਫੀ
ਚੰਡੀਗੜ੍ਹ/ਬਿਊਰੋ ਨਿਊਜ਼
ਲੰਡਨ ਦੇ ਮੇਅਰ ਸਾਦਿਕ ਖਾਨ ਵੱਲੋਂ ਜਲ੍ਹਿਆਂਵਾਲਾ ਬਾਗ਼ ਮਾਮਲੇ ਬਾਰੇ ਬਰਤਾਨੀਆ ਸਰਕਾਰ ਵੱਲੋਂ ਮਾਫ਼ੀ ਮੰਗੇ ਜਾਣ ਦੇ ਉਠਾਏ ਮਾਮਲੇ ਤੋਂ ਬਾਅਦ ਪੰਜਾਬ ਅਤੇ ਸਿੱਖਾਂ ‘ਤੇ ਹੋਏ ਜ਼ੁਲਮ ਦਾ ਮਾਮਲਾ ਫਿਰ ਤੋਂ ਚਰਚਾ ਵਿਚ ਆ ਗਿਆ ਹੈ। ਇਸ ਮਾਮਲੇ ਬਾਰੇ ਦਲ ਖਾਲਸਾ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਡੇ ਦੇਸ਼ ਦੇ ਹੁਕਮਰਾਨ ਜਲ੍ਹਿਆਂਵਾਲਾ ਬਾਗ਼ ਸ਼ਹੀਦੀ ਕਾਂਡ ਦੀ ਮਾਫ਼ੀ ਦੀ ਮੰਗ ਨਹੀਂ ਉਠਾ ਰਹੇ। ਉਨ੍ਹਾਂ ਨੂੰ ਡਰ ਹੈ ਕਿ ਇਸ ਤੋਂ ਬਾਅਦ ਪੰਜਾਬ ਅਤੇ ਦੇਸ਼ ਦੇ ਹੋਰਨਾਂ ਸੂਬਿਆਂ ਵਿਚ ਵਾਪਰੀਆਂ ਮਨੁੱਖੀ ਨਸਲਕੁਸ਼ੀ ਦੀਆਂ ਘਟਨਾਵਾਂ ਦੀ ਮਾਫ਼ੀ ਦੇ ਮਾਮਲਿਆਂ ਨੇ ਤੂਲ ਫੜ ਜਾਣੀ ਹੈ। ਚੀਮਾ ਨੇ ਕਿਹਾ ਕਿ ਪੰਜਾਬ ਵਿਚ ਹੋਏ ਝੂਠੇ ਪੁਲਿਸ ਮੁਕਾਬਲੇ, ਅਪ੍ਰੇਸ਼ਨ ਬਲਿਉ ਸਟਾਰ ਅਤੇ ਦਿੱਲੀ ਦੇ ਸਿੱਖ ਵਿਰੋਧੀ ਕਤਲੇਆਮ ਦੀ ਉਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਦੇਸ਼ ਦੀ ਪਾਰਲੀਮੈਂਟ ਵਿਚ ਇਨ੍ਹਾਂ ਮਾਮਲਿਆਂ ਦੀ ਮਾਫ਼ੀ ਮੰਗਣੀ ਚਾਹੀਦੀ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …