Breaking News
Home / ਪੰਜਾਬ / ਪੰਜਾਬ ਵਜ਼ਾਰਤ ‘ਚ ਵਾਧਾ ਗੁਜਰਾਤ ਚੋਣਾਂ ਤੋਂ ਬਾਅਦ ਹੋਣ ਦੀ ਉਮੀਦ

ਪੰਜਾਬ ਵਜ਼ਾਰਤ ‘ਚ ਵਾਧਾ ਗੁਜਰਾਤ ਚੋਣਾਂ ਤੋਂ ਬਾਅਦ ਹੋਣ ਦੀ ਉਮੀਦ

ਕੈਪਟਨ ਨੇ ਕਿਹਾ, ਕਰਜ਼ਾ ਵੀ ਮਾਫ ਹੋਵੇਗਾ ਤੇ ਸਮਾਰਟ ਫੋਨ ਵੀ ਵੰਡੇ ਜਾਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਕਾਂਗਰਸ ਸਰਕਾਰ ਦੀ ਵਜ਼ਾਰਤ ਵਿੱਚ ਵਾਧਾ ਇੱਕ ਵਾਰ ਫਿਰ ਤੋਂ ਲਟਕ ਗਿਆ ਹੈ। ਗੁਜਰਾਤ ਵਿੱਚ ਹੋ ਰਹੀਆਂ ઠਚੋਣਾਂ ਦੇ ਚਲਦੇ ਵਜ਼ਾਰਤ ਵਿੱਚ ਵਾਧਾ ਮੁਲਤਵੀ ਕਰ ਦਿੱਤਾ ਗਿਆ ਹੈ। ਹੁਣ ਪੰਜਾਬ ਵਜ਼ਾਰਤ ਦਾ ਵਿਸਥਾਰ 18 ਦਸੰਬਰ ਨੂੰ ਗੁਜਰਾਤ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਕੀਤੇ ਜਾਣ ਦੀ ਉਮੀਦ ਹੈ। ਕੈਪਟਨ ਅਮਰਿੰਦਰ ਸਿੰਘ ਨੇ ਉਪ ਮੁੱਖ ਮੰਤਰੀ ਦੀ ਨਿਯੁਕਤੀ ਕੀਤੇ ਜਾਣ ਦੀਆਂ ਅਫ਼ਵਾਹਾਂ ਨੂੰ ਦਰਕਿਨਾਰ ਕਰਦਿਆਂ ਕਿਹਾ ਹੈ ਕਿ ਉਪ ਮੁੱਖ ਮੰਤਰੀ ਬਣਾਏ ਜਾਣ ਦੀ ਕਾਂਗਰਸ ‘ਚ ਕੋਈ ਰਵਾਇਤ ਨਹੀਂ ਹੈ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ ਨੂੰ ਵੀ ਰੱਦ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਸਰਕਾਰ ਆਪਣੇ ਚੋਣ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੀ ਹੈ। ਕੈਪਟਨ ਅਮਰਿੰਦਰ ਨੇ ਸਫ਼ਾਈ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਅੱਠ ਮਹੀਨਿਆਂ ਵਿੱਚ ਕਿਸੇ ਵੀ ਤਰ੍ਹਾਂ ਸਾਰੇ ਵਾਅਦੇ ਪੂਰੇ ਨਹੀਂ ਕੀਤੇ ਜਾ ਸਕਦੇ। ਕੈਪਟਨ ਨੇ ਕਿਹਾ ਕਿ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦਾ ਸਿਲਸਿਲਾ ਚੋਣਾਂ ਤੋਂ ਬਾਅਦ ਸ਼ੁਰੂ ਕੀਤਾ ਜਾਵੇਗਾ ਅਤੇ ਸਮਾਰਟ ਫ਼ੋਨ ਵੀ ਛੇਤੀ ਵੰਡਣੇ ਸ਼ੁਰੂ ਕਰ ਦਿੱਤੇ ਜਾਣਗੇ।

Check Also

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁਲਾਰਾ

ਕਾਂਗਰਸ, ਭਾਜਪਾ ਤੇ ਅਕਾਲੀ ਦਲ ਦੇ ਆਗੂ ‘ਆਪ’ ‘ਚ ਸ਼ਾਮਲ; ਮੁੱਖ ਮੰਤਰੀ ਭਗਵੰਤ ਮਾਨ ਨੇ …