ਮਾਮਲੇ ਦੀ ਅਗਲੀ ਸੁਣਵਾਈ ਹੁਣ 11 ਦਸੰਬਰ ਨੂੰ ਹੋਵੇਗੀ
ਪੰਚਕੂਲਾ/ਬਿਊਰੋ ਨਿਊਜ਼ : ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿਚ ਜੇਲ੍ਹ ‘ਚ ਬੰਦ ਰਾਮ ਰਹੀਮ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਨੂੰ ਪੁਲਿਸ ਦੀ ਵਿਸ਼ੇਸ ਟੀਮ ਨੇ ਪੰਚਕੂਲਾ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ। ਜਿੱਥੇ ਹਨੀਪ੍ਰੀਤ ਨੂੰ ਚਾਰਜਸ਼ੀਟ ਦੀ ਕਾਪੀ ਦਿੱਤੀ ਗਈ। ਮਾਮਲੇ ਦੀ ਅਗਲੀ ਸੁਣਵਾਈ ਹੁਣ 11 ਦਸੰਬਰ ਨੂੰ ਹੋਵੇਗੀ ਅਤੇ ਇਸੇ ਦਿਨ ਹੀ ਹਨੀਪ੍ਰੀਤ ਸਮੇਤ ਸਾਰੇ ਆਰੋਪੀਆਂ ਨੂੰ ਪੰਚਕੂਲਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਹਨੀਪ੍ਰੀਤ ਨੂੰ ਅੰਬਾਲਾ ਜੇਲ੍ਹ ਭੇਜੇ ਜਾਣ ਤੋਂ ਬਾਅਦ ਪਹਿਲੀ ਵਾਰ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਹਨੀਪ੍ਰੀਤ ਨੂੰ ਵੀਡੀਓ ਕਾਨਫਰਸਿੰਗ ਰਾਹੀਂ ਵੀ ਪੇਸ਼ ਕੀਤਾ ਜਾਂਦਾ ਰਿਹਾ ਹੈ। ਹਨੀਪੀ੍ਰਤ ‘ਤੇ ਪੰਚਕੂਲਾ ‘ਚ ਹੋਈ ਹਿੰਸਾ ਦਾ ਆਰੋਪ ਹੈ। ਇਸ ਤੋਂ ਬਿਨਾ ਡੇਰਾ ਸਿਰਸਾ ਵਿਚੋਂ ਵੀ ਹਨੀਪ੍ਰੀਤ ਨਾਲ ਸਬੰਧਤ ਕਈ ਸਬੂਤ ਪੁਲਿਸ ਨੂੰ ਮਿਲ ਚੁੱਕੇ ਹਨ।
Check Also
ਮਨਜਿੰਦਰ ਸਿੰਘ ਸਿਰਸਾ ਵੱਲੋਂ ਭਗਵੰਤ ਮਾਨ ਨੂੰ ਸੁਚੇਤ ਰਹਿਣ ਦੀ ਸਲਾਹ
ਭਗਵੰਤ ਮਾਨ ਨੂੰ ਸੀਐਮ ਦੇ ਅਹੁਦੇ ਤੋਂ ਹਟਾਉਣ ਦੀ ਫਿਰਾਕ ’ਚ ਹੈ ਕੇਜਰੀਵਾਲ : ਭਾਜਪਾ …