ਫ਼ਿਰੋਜ਼ਪੁਰ : ਨਗਰ ਕੌਂਸਲ ਚੋਣਾਂ ਦੇ ਨਾਮਜ਼ਦਗੀ ਪੱਤਰ ਭਰਨ ਦੇ ਆਖ਼ਰੀ ਦਿਨ ਬੁੱਧਵਾਰ ਨੂੰ ਮੱਲਾਂਵਾਲਾ ਵਿੱਚ ਅਕਾਲੀ ਆਗੂਆਂ ਤੇ ਕਾਂਗਰਸੀਆਂ ਵਿਚਾਲੇ ਝੜਪ ਹੋ ਗਈ, ਜਿਸ ਦੌਰਾਨ ਦੋਵੇਂ ਪਾਸਿਓਂ ਇੱਟਾਂ-ਰੋੜਿਆਂ ਤੋਂ ਇਲਾਵਾ ਗੋਲੀਆਂ ਚੱਲੀਆਂ। ਇਸ ਦੌਰਾਨ ਕੁਝ ਵਿਅਕਤੀਆਂ ਨੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਮਿੰਨਾ ਤੇ ਗੁਰੂ ਹਰਸਹਾਏ ਤੋਂ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ઠਦੀਆਂ ਗੱਡੀਆਂ ਇੱਟਾਂ ਮਾਰ ਕੇ ਭੰਨ ਦਿੱਤੀਆਂ। ਇਸ ਝੜਪ ਵਿੱਚ ਮਿੰਨਾ ਵੀ ਜ਼ਖ਼ਮੀ ਹੋ ਗਿਆ। ਇਹ ਘਟਨਾ ਦੁਪਹਿਰੇ ਕਰੀਬ ਡੇਢ ਵਜੇ ਵਾਪਰੀ। ਅਕਾਲੀ ਆਗੂਆਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਉਮੀਦਵਾਰਾਂ ਨੂੰ ਨਗਰ ਕੌਂਸਲ ਵੱਲੋਂ ਜਾਣ-ਬੁੱਝ ਕੇ ਐਨਓਸੀ (ਇਤਰਾਜ਼ਹੀਣਤਾ ਸਰਟੀਫ਼ਿਕੇਟ) ਜਾਰੀ ਨਹੀਂ ਕੀਤਾ ਗਿਆ, ਜਿਸ ਕਰ ਕੇ ਉਹ ਨਾਮਜ਼ਦਗੀ ਪੱਤਰ ਨਹੀਂ ਭਰ ਸਕੇ। ਰੋਸ ਵਜੋਂ ਸਾਰੇ ਅਕਾਲੀ ਆਗੂ ਤੇ ਵਰਕਰ ਕਾਰਜਸਾਧਕ ਅਫ਼ਸਰ ਨੂੰ ਮਿਲਣ ਜਾ ਰਹੇ ਸਨ। ਜਦੋਂ ਉਹ ਪੈਟਰੋਲ ਪੰਪ ਨੇੜੇ ਪੁੱਜੇ ਤਾਂ ਰਾਹ ਰੋਕੀ ਖੜ੍ਹੇ ਕਾਂਗਰਸੀ ਵਰਕਰਾਂ ਨੇ ਕਥਿਤ ਤੌਰ ‘ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਦੋਵੇਂ ਪਾਸਿਓਂ ਇੱਟਾਂ-ਰੋੜੇ ਚੱਲੇ ਤੇ ਫਾਇਰਿੰਗ ਵੀ ਹੋਈ। ਕਾਂਗਰਸੀਆਂ ਨੇ ਅਵਤਾਰ ਸਿੰਘ ਮਿੰਨਾ ਦੀ ਗੱਡੀ ਭੰਨ ਦਿੱਤੀ ਤੇ ਮਿੰਨਾ ਨੂੰ ਕਥਿਤ ਤੌਰ ‘ਤੇ ਜ਼ਖ਼ਮੀ ਵੀ ਕਰ ਦਿੱਤਾ। ਮਿੰਨਾ ਨਾਲ ਦਿਹਾਤੀ ਹਲਕੇ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਤੇ ਹਲਕਾ ਗੁਰੂ ਹਰਸਹਾਏ ਤੋਂ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਵੀ ਸਨ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …