ਅੰਮ੍ਰਿਤਸਰ/ਬਿਊਰੋ ਨਿਊਜ਼ : ਨੰਨ੍ਹੀ ਛਾਂ ਮੁਹਿੰਮ ਤਹਿਤ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਧਾਮਾਂ ਤੋਂ ਵੰਡੇ ਜਾ ਰਹੇ ਬੂਟਾ ਪ੍ਰਸ਼ਾਦ ਵਾਸਤੇ ਸ਼੍ਰੋਮਣੀ ਕਮੇਟੀ ਅਤੇ ਜੰਗਲਾਤ ਵਿਭਾਗ ਵਿਚਾਲੇ ਨਵਾਂ ਸਮਝੌਤਾ ਹੋ ਗਿਆ ਹੈ। ਨੰਨ੍ਹੀ ਛਾਂ ਮੁਹਿੰਮ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਚਲਾਈ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਸ ਸਮਝੌਤੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਇਸ ਸਮਝੌਤੇ ‘ਤੇ ਸਹੀ ਪਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ।ਜੰਗਲਾਤ ਵਿਭਾਗ ਵੱਲੋਂ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਨੂੰ ਸੂਚਿਤ ਕੀਤਾ ਗਿਆ ਸੀ ਕਿ ਜੰਗਲਾਤ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਚਾਰ ਸਾਲਾਂ ਵਾਸਤੇ ਹੋਇਆ ਸਮਝੌਤਾ ਸਤੰਬਰ ਮਹੀਨੇ ਵਿੱਚ ਖਤਮ ਹੋ ਚੁੱਕਾ ਹੈ। ਇਹ ਸਮਝੌਤਾ 2013 ਤੋਂ 2017 ਵਾਸਤੇ ਹੋਇਆ ਸੀ। ਪੱਤਰ ਵਿੱਚ ਸ਼੍ਰੋਮਣੀ ਕਮੇਟੀ ਨੂੰ ਨਵੇਂ ਸਮਝੌਤੇ ‘ਤੇ ਸਹੀ ਪਾਉਣ ਵਾਸਤੇ ਆਖਿਆ ਗਿਆ ਸੀ। ਇਥੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਇਹ ਸਮਝੌਤਾ ਉਸ ਵੇਲੇ ਟੁੱਟ ਗਿਆ ਸੀ ਜਦੋਂ 2012 ਵਿਚ ਸ਼੍ਰੋਮਣੀ ਕਮੇਟੀ ઠਵੱਲੋਂ ਇਸ ਸਬੰਧੀ ਰਕਮ ਦੀ ਅਦਾਇਗੀ ਰੋਕ ਦਿੱਤੀ ਗਈ ਸੀ। ਪਹਿਲਾਂ ਇਹ ਬੂਟੇ ਪੰਜ ਰੁਪਏ ਪ੍ਰਤੀ ਬੂਟਾ ਖਰੀਦਿਆ ਜਾਂਦਾ ਸੀ, ਜੋ ਕਿ ਹੁਣ 3.50 ਰੁਪਏ ਪ੍ਰਤੀ ਬੂਟਾ ਖਰੀਦਿਆ ਜਾ ਰਿਹਾ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਆਪਣੀਆਂ ਨਰਸਰੀਆਂ ‘ਤੇ ਵੀ ਬੂਟਿਆਂ ਦੀ ਪਨੀਰੀ ਤਿਆਰ ਕਰਨੀ ਸ਼ੁਰੂ ਕੀਤੀ ਗਈ ਸੀ। ਇਸ ਸਬੰਧੀ ਹੁਣ ਤੱਕ ਅੰਮ੍ਰਿਤਸਰ ਤੇ ਤਲਵੰਡੀ ਸਾਬੋ ਵਿੱਚ 20 ਲੱਖ ਬੂਟੇ ਵੰਡੇ ਜਾ ਚੁੱਕੇ ਹਨ। ਜ਼ਿਲ੍ਹਾ ਜੰਗਲਾਤ ਅਧਿਕਾਰੀ ਰਾਜੇਸ਼ ਗੁਲਾਟੀ ਨੇ ਦੱਸਿਆ ਕਿ ਵਿਭਾਗ ਵੱਲੋਂ ਹੁਣ ਤੱਕ ਟਰਸੱਟ ਨੂੰ ਲਗਪਗ ਪੰਜ ਲੱਖ ਬੂਟੇ ਦਿੱਤੇ ਗਏ ਹਨ, ਜਿਨ੍ਹਾਂ ਵਿੱਚ ਸੁਖਚੈਨ, ਕਨੇਰ, ਨਿੰਮ, ਜਾਮਣ, ਅੰਬ, ਅਮਰੂਦ ਤੇ ਹੋਰ ਸ਼ਾਮਲ ਹਨ।
Check Also
”ਹੁਣ ਬੱਸ!” – ਓਨਟਾਰੀਓ ਲਿਬਰਲ ਉਮੀਦਵਾਰ ਰਣਜੀਤ ਸਿੰਘ ਬੱਗਾ ਨੇ ਫੋਰਡ ਦੇ ਟੁੱਟੇ ਵਾਅਦਿਆਂ ਨੂੰ ਚੁਣੌਤੀ ਦੇਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ
ਜਦੋਂ ਕਿ ਬਰੈਂਪਟਨ ਇੱਕ ਨਾਜੁਕ ਹਾਲਤ ਵਿਚ ਹੈ ਅਤੇ ਓਨਟਾਰੀਓ ਦੇ ਲੋਕ ਡੱਗ ਫੋਰਡ ਦੀਆਂ …