8.6 C
Toronto
Friday, September 25, 2026
spot_img
Homeਪੰਜਾਬਹਾਈਕੋਰਟ ਨੇ ਜਾਰੀ ਕੀਤਾ ਹੁਕਮ

ਹਾਈਕੋਰਟ ਨੇ ਜਾਰੀ ਕੀਤਾ ਹੁਕਮ

ਹਾਈਕੋਰਟ ਨੇ ਜਾਰੀ ਕੀਤਾ ਹੁਕਮਹੁਣ ਵਿਆਹਾਂ ਤੇ ਹੋਰ ਖੁਸ਼ੀ ਦੇ ਮੌਕਿਆਂ ‘ਤੇ ਵੀ ਨਹੀਂ ਚਲਾਏ ਜਾ ਸਕਣਗੇ ਪਟਾਕੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਕ ਹੁਕਮ ਜਾਰੀ ਕਰਦਿਆਂ ਵਿਆਹਾਂ ਤੇ ਹੋਰ ਖ਼ੁਸ਼ੀ ਦੇ ਮੌਕਿਆਂ ‘ਤੇ ਪਟਾਕੇ ਚਲਾਉਣ ‘ਤੇ ਰੋਕ ਲਾ ਦਿੱਤੀ ਹੈ। ਇਹ ਅਦਾਲਤੀ ਹੁਕਮ ਕੇਸ ਦੀ ਅਗਲੀ ਸੁਣਵਾਈ 11 ਜਨਵਰੀ 2018 ਤਕ ਲਾਗੂ ਰਹਿਣਗੇ। ਹਾਈਕੋਰਟ ਦੇ ਇਨ੍ਹਾਂ ਹੁਕਮਾਂ ਨਾਲ ਪਟਾਕੇ ਚਲਾ ਕੇ ਨਵੇਂ ਸਾਲ ਦੇ ਜਸ਼ਨ ਮਨਾਉਣ ਵਾਲਿਆਂ ਨੂੰ ਮਾਯੂਸੀ ਜ਼ਰੂਰ ਹੋਈ ਹੈ। ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਕੌਮੀ ਰਾਜਧਾਨੀ ਖੇਤਰ ਨੂੰ ਆਪਣੇ ਸੱਜਰੇ ਹੁਕਮਾਂ ਦੇ ਅਧਿਕਾਰ ਖੇਤਰ ਵਿਚੋਂ ਬਾਹਰ ਰੱਖਿਆ ਹੈ।
ਜਸਟਿਸ ਅਜੈ ਕੁਮਾਰ ਮਿੱਤਲ ਤੇ ਜਸਟਿਸ ਅਮਿਤ ਰਾਵਲ ਦੇ ਬੈਂਚ ਨੇ ਇਹ ਹੁਕਮ ਅਨੁਪਮ ਗੁਪਤਾ ਵੱਲੋਂ ਦਾਇਰ ਅਰਜ਼ੀ ‘ਤੇ ਸੁਣਾਏ ਹਨ। ਗੁਪਤਾ ਨੇ ਕਿਹਾ ਸੀ ਕਿ ਵਿਆਹਾਂ ਮੌਕੇ ਚਲਾਏ ਜਾਣ ਵਾਲੇ ਪਟਾਕੇ ਅਜੇ ਵੀ ਜਸ਼ਨਾਂ ਦਾ ਹਿੱਸਾ ਹਨ। ਬੈਂਚ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਵਕੀਲਾਂ ਨੂੰ ਸਾਫ਼ ਕਰ ਦਿੱਤਾ ਹੈ ਕਿ ਉਹ ਪਾਬੰਦੀ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ।

RELATED ARTICLES
POPULAR POSTS