ਕਿਹਾ, ਅਕਾਲੀ ਸਰਕਾਰ ਆਉਣ ‘ਤੇ ਪੁਲਿਸ ਵਧੀਕੀਆਂ ਦਾ ਬਦਲਾ ਲਵਾਂਗੇ
ਫਿਰੋਜ਼ਪੁਰ/ਬਿਊਰੋ ਨਿਊਜ਼
ਫਿਰੋਜ਼ਪੁਰ ਦੇ ਐੱਸ. ਐੱਸ. ਪੀ. ਦਫਤਰ ਦੇ ਬਾਹਰ ਧਰਨੇ ‘ਤੇ ਬੈਠੇ ਬਿਕਰਮ ਸਿੰਘ ਮਜੀਠੀਆ ਨੇ ਪੁਲਿਸ ਅਫਸਰਾਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਪੰਜਾਬ ਦੇ ਪੁਲਿਸ ਥਾਣਿਆਂ ਨੂੰ ਕਾਂਗਰਸ ਦਾ ਅੱਡਾ ਦੱਸਦੇ ਹੋਏ ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਪੁਲਿਸ ਅਫਸਰਾਂ ਦੀਆਂ ਵਧੀਕੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਧੀਕੀਆਂ ਦਾ ਬਦਲਾ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਲਿਆ ਜਾਵੇਗਾ। ਮਜੀਠੀਆ ਨੇ ਪੁਲਿਸ ਅਫਸਰ ਆਈ. ਜੀ. ਛੀਨਾ ‘ਤੇ ‘ਨੀਲੀਆਂ ਪੱਗਾਂ’ ਵਾਲਿਆਂ ਨੂੰ ਦਫਤਰ ਵਿਚੋਂ ਬਾਹਰ ਕੱਢਣ ਦੇ ਦੋਸ਼ ਵੀ ਲਗਾਏ ਹਨ।
ਧਰਨੇ ਨੂੰ ਸੰਬੋਧਨ ਕਰਦੇ ਹੋਏ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਕਿਸੇ ਅਫਸਰ ‘ਤੇ ਰਹਿਮ ਨਹੀਂ ਕੀਤਾ ਜਾਵੇਗਾ ਅਤੇ ਜਿਹੜੇ ਅਫਸਰ ਹੁਣ ਅਕਾਲੀਆਂ ਨਾਲ ਵਧੀਕੀਆਂ ਕਰ ਰਹੇ ਹਨ ਇਹੋ ਸੱਤਾ ਬਦਲਣ ‘ਤੇ ਮੁਆਫੀਆਂ ਮੰਗਣਗੇ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …