6.8 C
Toronto
Tuesday, November 4, 2025
spot_img
Homeਪੰਜਾਬਸੁਖਬੀਰ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਵੱਲੋਂ ਦੂਸਰੇ ਦਿਨ ਵੀ ਧਰਨਾ...

ਸੁਖਬੀਰ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਵੱਲੋਂ ਦੂਸਰੇ ਦਿਨ ਵੀ ਧਰਨਾ ਜਾਰੀ

ਪੂਰੇ ਪੰਜਾਬ ਵਿਚ ਅਕਾਲੀ ਦਲ ਵਲੋਂ ਦਿੱਤੇ ਜਾ ਰਹੇ ਹਨ ਧਰਨੇ

ਹਰੀਕੇ ਪੱਤਣ/ਬਿਊਰੋ ਨਿਊਜ਼

ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਦੀਆਂ ਨਾਮਜ਼ਦਗੀਆਂ ਵਿਚ ਧੱਕੇਸ਼ਾਹੀ ਦੇ ਵਿਰੋਧ ਵਿਚ ਅਕਾਲੀ ਦਲ ਵੱਲੋਂ ਲੰਘੇ ਕੱਲ੍ਹ ਤੋਂ ਹਰੀਕੇ ਪੱਤਣ ਨੇੜੇ ਕੌਮੀ ਮਾਰਗ ‘ਤੇ ਧਰਨਾ ਲਗਾਇਆ ਹੋਇਆ ਹੈ। ਸੁਖਬੀਰ ਬਾਦਲ ਦੀ ਅਗਵਾਈ ਵਿਚ ਲੱਗਾ ਹੋਇਆ ਇਹ ਧਰਨਾ ਅੱਜ ਵੀ ਜਾਰੀ ਹੈ। ਇਸ ਮੌਕੇ ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਜਿੰਨਾ ਚਿਰ ਅਕਾਲੀ ਵਰਕਰਾਂ ‘ਤੇ ਦਰਜ ਕੀਤੇ ਝੂਠੇ ਕੇਸ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਧਰਨਾ ਜਾਰੀ ਰਹੇਗਾ। ਚੇਤੇ ਰਹੇ ਕਿ ਸੁਖਬੀਰ ਬਾਦਲ ਤੇ ਹੋਰ ਕਈ ਸੀਨੀਅਰ ਅਕਾਲੀ ਆਗੂ ਸਾਰੀ ਰਾਤ ਧਰਨੇ ‘ਤੇ ਬੈਠੇ ਰਹੇ। ਇਸ ਤੋਂ ਇਲਾਵਾ ਪੂਰੇ ਪੰਜਾਬ ਵਿਚ ਸੀਨੀਅਰ ਅਕਾਲੀ ਆਗੂਆਂ ਦੀ ਅਗਵਾਈ ਹੇਠ ਧਰਨੇ ਲਗਾਏ ਜਾ ਰਹੇ ਹਨ, ਜਿਸ ਕਾਰਨ ਆਮ ਜਨ ਜੀਵਨ ‘ਤੇ ਮਾੜਾ ਅਸਰ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਫਿਰੋਜ਼ਪੁਰ ਵਿਚ ਅਕਾਲੀਆਂ ਅਤੇ ਕਾਂਗਰਸੀਆਂ ਵਿਚਕਾਰ ਖੂਨੀ ਝੜਪ ਹੋ ਗਈ ਸੀ ਅਤੇ ਦੋਵਾਂ ਧਿਰਾਂ ਵਲੋਂ ਗੋਲੀਆਂ ਵੀ ਚਲਾਈਆਂ ਗਈਆਂ ਸਨ। ਅਕਾਲੀ ਵਰਕਰਾਂ ‘ਤੇ ਪਰਚੇ ਵੀ ਦਰਜ ਹੋਏ, ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਦੀਆਂ ਧੱਕੇਸ਼ਾਹੀਆਂ ਵਿਰੁੱਧ ਧਰਨੇ ਲਾਉਣ ਦਾ ਕੰਮ ਸ਼ੁਰੂ ਕੀਤਾ।

 

RELATED ARTICLES
POPULAR POSTS