ਕਿਹਾ, ਮੈਨੂੰ ਮੋਦੀ ਕੋਲੋਂ ਰਾਸ਼ਟਰਵਾਦ ਸਿੱਖਣ ਦੀ ਜ਼ਰੂਰਤ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਤੋਂ ਬਾਅਦ ਪਲਟਵਾਰ ਕੀਤਾ ਹੈ ਜਿਸ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ ਕਿ ਡਾ. ਮਨਮੋਹਨ ਸਿੰਘ ਨੇ ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਅਤੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਨਾਲ ਡਿਨਰ ਮੀਟਿੰਗ ਕੀਤੀ ਸੀ। ਮਨਮੋਹਨ ਸਿੰਘ ਨੇ ਕਿਹਾ ਹੈ ਕਿ ਉਹ ਪ੍ਰਧਾਨ ਮੰਤਰੀ ਮੋਦੀ ਦੇ ਇਸ ਝੂਠੇ ਬਿਆਨ ਤੋਂ ਕਾਫ਼ੀ ਖਫ਼ਾ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਉਨ੍ਹਾਂ ਦੇ ਦਿਲ ਨੂੰ ਵੱਡੀ ਸੱਟ ਲੱਗੀ ਹੈ।
ਇਸ ਤੋਂ ਇਲਾਵਾ ਡਾ. ਮਨਮੋਹਨ ਸਿੰਘ ਨੇ ਇਸ ਬਾਬਤ ਇੱਕ ਬਿਆਨ ਜਾਰੀ ਕਰਦੇ ਹੋਏ ਇੱਥੋਂ ਤੱਕ ਕਿਹਾ ਹੈ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਰਾਸ਼ਟਰਵਾਦ ਸਿੱਖਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਨਸੀਹਤ ਦਿੱਤੀ ਕਿ ਗੁਰਦਾਸਪੁਰ ਦੇ ਦੀਨਾ ਨਗਰ ਹਮਲੇ ਤੋਂ ਬਾਅਦ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਨਾ ਬੁਲਾਏ ਹੀ ਪਾਕਿਸਤਾਨ ਚਲੇ ਗਏ ਸਨ ਜਿਸ ਨੂੰ ਕਿ ਉਹ ਯਾਦ ਰੱਖਣ ਅਤੇ ਫਿਰ ਗੱਲ ਕਰਨ।
Check Also
ਮਸ਼ਹੂਰ ਅਦਾਕਾਰ ਮਨੋਜ ਕੁਮਾਰ ਦਾ ਸਰਕਾਰੀ ਸਨਮਾਨ ਨਾਲ ਹੋਇਆ ਅੰਤਿਮ ਸਸਕਾਰ
ਅਮਿਤਾਬ ਬੱਚਨ, ਪੇ੍ਰਮ ਚੋਪੜਾ ਸਮੇਤ ਹੋਰ ਬਹੁਤ ਸਾਰੀਆਂ ਵੱਡੀਆਂ ਹਸਤੀਆਂ ਰਹੀਆਂ ਮੌਜੂਦ ਮੰੁਬਈ/ਬਿਊਰੋ ਨਿਊਜ਼ : …