ਇਸ ਅਹੁਦੇ ‘ਤੇ ਪਹੁੰਚਣ ਵਾਲੇ ਗਾਂਧੀ ਪਰਿਵਾਰ ਦੇ 6ਵੇਂ ਮੈਂਬਰ ਹਨ ਰਾਹੁਲ
ਨਵੀਂ ਦਿੱਲੀ/ਬਿਊਰੋ ਨਿਊਜ਼
ਰਾਹੁਲ ਗਾਂਧੀ ਅੱਜ ਕਾਂਗਰਸ ਦੇ ਪ੍ਰਧਾਨ ਚੁਣੇ ਗਏ ਹਨ। ਇਸ ਅਹੁਦੇ ਲਈ ਰਾਹੁਲ ਗਾਂਧੀ ਤੋਂ ਇਲਾਵਾ ਹੋਰ ਕੋਈ ਵੀ ਨਾਮ ਸਾਹਮਣੇ ਨਹੀਂ ਸੀ ਅਤੇ ਨਾ ਹੀ ਕਿਸੇ ਨੇ ਨਾਮਜ਼ਦਗੀ ਪੱਤਰ ਭਰਿਆ ਸੀ। ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਅੱਜ ਆਖਰੀ ਦਿਨ ਸੀ। ਇਸ ਤੋਂ ਬਾਅਦ ਕਾਂਗਰਸ ਪ੍ਰਧਾਨ ਦੀ ਚੋਣ ਲਈ ਬਣਾਏ ਗਏ ਰਿਟਰਨਿੰਗ ਅਫਸਰ ਮੁੱਲਾਪਲੀ ਰਾਮਚੰਦਰਨ ਨੇ ਰਾਹੁਲ ਗਾਂਧੀ ਦੇ ਨਾਮ ਦੇ ਐਲਾਨ ਕਰ ਦਿੱਤਾ। ਗਾਂਧੀ ਪਰਿਵਾਰ ਵਿਚੋਂ ਕਾਂਗਰਸ ਪ੍ਰਧਾਨ ਬਣਨ ਵਾਲੇ ਰਾਹੁਲ ਗਾਂਧੀ 6ਵੇਂ ਮੈਂਬਰ ਹਨ। ਰਾਹੁਲ ਗਾਂਧੀ 2013 ਵਿਚ ਕਾਂਗਰਸ ਪਾਰਟੀ ਦੇ ਵਾਈਸ ਪ੍ਰਧਾਨ ਬਣੇ ਸਨ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਤੋਂ ਪਹਿਲਾਂ ਸੋਨੀਆ ਗਾਂਧੀ 19 ਸਾਲ ਕਾਂਗਰਸ ਪਾਰਟੀ ਦੇ ਚੇਅਰਪਰਸਨ ਰਹੇ ਹਨ। ਰਾਹੁਲ ਗਾਂਧੀ ਨੂੰ ਕਾਂਗਰਸ ਦਫਤਰ ਵਿਚ 16 ਦਸੰਬਰ ਨੂੰ ਸਰਟੀਫਿਕੇਟ ਦਿੱਤਾ ਜਾਵੇਗਾ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …