Breaking News
Home / ਭਾਰਤ / ਜੰਮੂ ਕਸ਼ਮੀਰ ਦੇ ਹੰਦਵਾੜਾ ਵਿਚ ਭਾਰਤੀ ਫੌਜ ਨੇ ਮੁਕਾਬਲੇ ‘ਚ 3 ਅੱਤਵਾਦੀ ਮਾਰ ਮੁਕਾਏ

ਜੰਮੂ ਕਸ਼ਮੀਰ ਦੇ ਹੰਦਵਾੜਾ ਵਿਚ ਭਾਰਤੀ ਫੌਜ ਨੇ ਮੁਕਾਬਲੇ ‘ਚ 3 ਅੱਤਵਾਦੀ ਮਾਰ ਮੁਕਾਏ

ਅਪਰੇਸ਼ਨ ਦੌਰਾਨ ਇਕ ਮਹਿਲਾ ਦੀ ਵੀ ਹੋਈ ਮੌਤ

ਸ੍ਰੀਨਗਰ/ਬਿਊਰੋ ਨਿਊਜ਼

ਜੰਮੂ ਕਸ਼ਮੀਰ ਦੇ ਹੰਦਵਾੜਾ ਵਿਚ ਸੁਰੱਖਿਆ ਬਲਾਂ ਨੇ ਮੁਕਾਬਲੇ ਵਿਚ 3 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਐਤਵਾਰ ਦੇਰ ਰਾਤ ਸ਼ੁਰੂ ਹੋਇਆ ਇਹ ਮੁਕਾਬਲਾ ਹੁਣ ਖਤਮ ਹੋ ਗਿਆ। ਅਪ੍ਰਰੇਸ਼ਨ ਦੌਰਾਨ ਇਕ ਮਹਿਲਾ ਦੀ ਵੀ ਮੌਤ ਹੋ ਗਈ। ਜੰਮੂ ਕਸ਼ਮੀਰ ਦੇ ਡੀਜੀਪੀ ਐਸਪੀ ਵੈਦ ਨੇ ਦੱਸਿਆ ਕਿ ਮਾਰੇ ਗਏ ਤਿੰਨੋ ਅੱਤਵਾਦੀ ਪਾਕਿਸਤਾਨੀ ਨਾਗਰਿਕ ਸਨ। ਇਸ ਮੁਕਾਬਲੇ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਘਾਟੀ ਦੇ ਸੋਪੋਰ, ਬਾਰਾਮੂਲਾ, ਹੰਦਵਾੜਾ ਅਤੇ ਕੁੱਪਵਾੜਾ ਵਿਚ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਗਈ ਹੈ। ਚੇਤੇ ਰਹੇ ਕਿ ਲੰਘੀ 5 ਦਸੰਬਰ ਨੂੰ ਵੀ ਸੁਰੱਖਿਆ ਬਲਾਂ ਨੇ ਲਸ਼ਕਰ ਏ ਤੋਇਬਾ ਦੇ 3 ਅੱਤਵਾਦੀ ਮਾਰ ਮੁਕਾਏ ਸਨ। ਇਸੇ ਦੌਰਾਨ ਜੰਮੂ-ਕਸ਼ਮੀਰ ਦੇ ਸ਼ੋਪੀਆਂ ਵਿਚ ਅੱਤਵਾਦੀਆਂ ਨੇ ਇੱਕ ਕੈਸ਼ ਵੈਨ ‘ਤੇ ਹਮਲਾ ਕੀਤਾ। ਇਸ ਹਮਲੇ ਵਿਚ 2 ਸੁਰੱਖਿਆ ਗਾਰਡਾਂ ਦੀ ਮੌਤ ਹੋ ਗਈ।

 

 

Check Also

ਆਈ.ਪੀ.ਐਲ. ਕਲੋਜਿੰਗ ਸੈਰੇਮਨੀ ’ਚ ਅਪਰੇਸ਼ਨ ਸਿੰਦੂਰ ਨੂੰ ਦਿੱਤੀ ਜਾਵੇਗੀ ਸਲਾਮੀ

ਬੀ.ਸੀ.ਸੀ.ਆਈ. ਨੇ ਤਿੰਨੋਂ ਸੈਨਾਵਾਂ ਦੇ ਮੁਖੀਆਂ ਨੂੰ ਦਿੱਤਾ ਸੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਚੱਲ …