ਅਕਾਲੀ ਦਲ ਨੇ ਕੋਰ ਕਮੇਟੀ ਦੀ ਮੀਟਿੰਗ ‘ਚ ਲਏ ਕਈ ਫੈਸਲੇ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਲੰਘੇ ਕੱਲ੍ਹ ਐਤਵਾਰ ਨੂੰ ਹੋਈ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਕੈਪਟਨ ਸਰਕਾਰ ਵੱਲੋਂ ਅਕਾਲੀ ਆਗੂਆਂ ਖ਼ਿਲਾਫ਼ ਦਰਜ ਕੀਤੇ ਕੇਸਾਂ ਦਾ ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਵਿਚ ਲਿਜਾਇਆ ਜਾਵੇਗਾ। ਪਾਰਟੀ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਇਸ ਬੈਠਕ ਦੌਰਾਨ ਫ਼ੈਸਲਾ ਕੀਤਾ ਕਿ ਅਕਾਲੀਆਂ ਖ਼ਿਲਾਫ਼ ਦਰਜ ਕੀਤੇ ਕੇਸਾਂ ਦੀ ਸੀਬੀਆਈ ਜਾਂਚ ਵੀ ਮੰਗੀ ਜਾਵੇਗੀ। ਅਕਾਲੀ ਦਲ ਨੇ ਇਹ ਵੀ ਫੈਸਲਾ ਕੀਤਾ ਕਿ ਪੰਜਾਬ ਦੇ ਹਰੇਕ ਪਿੰਡ ਵਿਚੋਂ 10-10 ਵਰਕਰ ਤਿਆਰ ਕਰਕੇ ਅਜਿਹੇ 1 ਲੱਖ 20 ਹਜ਼ਾਰ ਵਰਕਰਾਂ ਦੀ ‘ਫੌਜ’ ਖੜ੍ਹੀ ਕੀਤੀ ਜਾਵੇਗੀ, ਜੋ ਸਰਕਾਰੀ ਤਸ਼ੱਦਦ ਵਿਰੁੱਧ ਹੰਗਾਮੀ ਐਕਸ਼ਨ ਕਰੇਗੀ। ਮੀਟਿੰਗ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੁਖਦੇਵ ਸਿੰਘ ઠਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ ਅਤੇ ਬਲਵਿੰਦਰ ਸਿੰਘ ਭੂੰਦੜ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਸਨ। ਮੀਟਿੰਗ ਤੋਂ ਬਾਅਦ ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ઠਗੁੰਡਾਗਰਦੀ ‘ਤੇ ਉਤਰ ਆਈ ਹੈ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …