ਕਿਹਾ, ਸੜਕ ਕਿਨਾਰੇ ਬੈਠ ਕੇ ਰੋਟੀ ਖਾਣ ਦੇ ਡਰਾਮੇ ਕਰਦਾ ਹੈ ਸੁਖਬੀਰ ਬਾਦਲ
ਅੰਮ੍ਰਿਤਸਰ/ਬਿਊਰੋ ਨਿਊਜ਼
ਫਿਰੋਜ਼ਪੁਰ ਵਿੱਚ ਅਕਾਲੀ ਆਗੂਆਂ ਤੇ ਵਰਕਰਾਂ ਖਿਲਾਫ ਦਰਜ ਕੀਤੇ ਗਏ ਮਾਮਲਿਆਂ ਨੂੰ ਰੱਦ ਕਰਵਾਉਣ ਲਈ ਹਾਈਵੇ ‘ਤੇ ਧਰਨਾ ਦੇਣ ਵਾਲੇ ਸੁਖਬੀਰ ਸਿੰਘ ਬਾਦਲ ਨੂੰ ਨਵਜੋਤ ਸਿੱਧੂ ਨੇ ਖਰੀਆਂ-ਖਰੀਆਂ ਸੁਣਾਈਆਂ। ਸਿੱਧੂ ਨੇ ਕਿਹਾ ਕਿ ਸੁਖਬੀਰ ਬਾਦਲ ਡਰਾਮੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ 5-5 ਲੱਖ ਦੇ ਹੋਟਲ ਦੇ ਕਮਰੇ ਦੇਣ ਵਾਲਾ ਸੜਕ ‘ਤੇ ਬੈਠ ਕੇ ਆਚਾਰ ਨਾਲ ਰੋਟੀ ਖਾਣ ਦੇ ਡਰਾਮੇ ਕਰਦਾ ਹੈ।
ਸੁਖਬੀਰ ਬਾਦਲ ਦੇ ਧਰਨੇ ਬਾਰੇ ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦੀ ਸਹੀ ਥਾਂ ‘ਤੇ ਲਿਆਂਦਾ ਹੈ। ਪੰਜਾਬ ਵਿੱਚ ਉਨ੍ਹਾਂ ਵੱਲੋਂ ਕੀਤੀ ਗਈ ਧੱਕੇਸ਼ਾਹੀ ਦਾ ਹੀ ਨਤੀਜਾ ਹੈ ਕਿ ਅੱਜ ਸੜਕਾਂ ‘ਤੇ ਬੈਠੇ ਕੇ ਅਚਾਰ ਨਾਲ ਰੋਟੀ ਖਾਣੀ ਪੈ ਰਹੀ ਹੈ। ਸੁਖਬੀਰ ਬਾਦਲ ਦੇ ਨਾਲ-ਨਾਲ ਸਿੱਧੂ ਨੇ ਬਿਕਰਮ ਮਜੀਠੀਆ ‘ਤੇ ਵੀ ਨਿਸ਼ਾਨਾ ਸਾਧਿਆ। ਸਿੱਧੂ ਨੇ ਗੱਲਾਂ-ਗੱਲਾਂ ਵਿੱਚ ਮਜੀਠੀਆ ਨੂੰ ਤਸਕਰ ਤੱਕ ਕਹਿ ਦਿੱਤਾ।
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …