ਬਾਰ ਕੌਂਸਲ ਨੇ ਇਸ ਮਾਮਲੇ ਬਾਰੇ ਆਈਆਂ ਰਿਪੋਰਟਾਂ ਨੂੰ ਗੰਭੀਰਤਾ ਨਾਲ ਲਿਆ
ਚੰਡੀਗੜ੍ਹ/ਬਿਊਰੋ ਨਿਊਜ਼
ਬਾਰ ਕੌਂਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਦੀ ਪਟੀਸ਼ਨ ਰੱਦ ਹੋਣ ਦੇ ਬਾਰੇ ਸਾਹਮਣੇ ਆਈ ਆਡੀਓ ਕਲਿਪ ਮਾਮਲੇ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ। ਬਾਰ ਕੌਂਸਲ ਦੇ ਜਨਰਲ ਇਜਲਾਸ ਵਿਚ ਇਹ ਫੈਸਲਾ ਕੀਤਾ ਗਿਆ। ਇਜਲਾਸ ਦੀ ਪ੍ਰਧਾਨਗੀ ਕੌਂਸਲ ਦੇ ਚੇਅਰਮੈਨ ਵਰਿੰਦਰ ਸਿੰਘ ਅਹਿਲਵਤ ਨੇ ਕੀਤੀ। ਬਾਰ ਕੌਂਸਲ ਨੇ ਇਸ ਮਾਮਲੇ ਬਾਰੇ ਸਾਹਮਣੇ ਆਈਆਂ ਮੀਡੀਆ ਰਿਪੋਰਟਾਂ ਨੂੰ ਗੰਭੀਰਤਾ ਨਾਲ ਲਿਆ। ਇਹ ਚਰਚਾ ਕੀਤੀ ਗਈ ਕਿ 35 ਲੱਖ ਰੁਪਏ ਦੇ ਲੈਣ ਦੇਣ ਦੇ ਮਾਮਲੇ ਬਾਰੇ ਪੰਜਾਬ ਸਰਕਾਰ ਦੇ ਸਾਬਕਾ ਡਿਪਟੀ ਐਡਵੋਕੇਟ ਜਨਰਲ ਅਮਿਤ ਚੌਧਰੀ ਦਾ ਨਾਮ ਆਇਆ ਹੈ, ਜੋ ਆਡੀਓ ਵਿਚ ਸਾਬਕਾ ਪੀ.ਸੀ.ਐਸ. ਅਧਿਕਾਰੀ ਟੀ.ਕੇ. ਗੋਇਲ ਨਾਲ ਗੱਲਬਾਤ ਕਰ ਰਹੇ ਹਨ।
Check Also
ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ
ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …