ਜ਼ਮੀਨ ਦੀ ਨਿਸ਼ਾਨਦੇਹੀ ‘ਤੇ ਲਗਾਈ ਮੋਟੀ ਫੀਸ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਕਿਸਾਨਾਂ ‘ਤੇ ਇੱਕ ਹੋਰ ਜਜ਼ੀਆ ਲਗਾ ਦਿੱਤਾ ਹੈ। ਸੇਵਾ ਦਾ ਅਧਿਕਾਰ ਕਾਨੂੰਨ ਦੇ ਨਾਮ ‘ਤੇ ਕਿਸਾਨਾਂ ਨੂੰ ਜ਼ਮੀਨ ਦੀ ਨਿਸ਼ਾਨਦੇਹੀ ਕਰਵਾਉਣ ਲਈ ਹੁਣ 500 ਰੁਪਏ ਤੋਂ ਲੈ ਕੇ 5000 ਰੁਪਏ ਜਮ੍ਹਾਂ ਕਰਵਾਉਣਗੇ ਪੈਣਗੇ। ਜਦਕਿ ਪਹਿਲਾਂ ਇਸਦਾ ਕੋਈ ਪੈਸਾ ਜਮ੍ਹਾਂ ਨਹੀਂ ਸੀ ਕਰਵਾਉਣਾ ਪੈਂਦਾ। ਇਸ ਬਾਰੇ ਪੰਜਾਬ ਸਰਕਾਰ ਦੇ ਮਾਲ ਮਹਿਕਮੇ ਨੇ ਡਿਪਟੀ ਕਮਿਸ਼ਨਰਾਂ ਅਤੇ ਡਵੀਜ਼ਨਲ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰ ਦਿਤਾ ਹੈ। ਜਾਰੀ ਪੱਤਰ ਮੁਤਾਬਕ 5 ਏਕੜ ਤੱਕ ਜ਼ਮੀਨ ਦੇ ਮਾਲਕ ਕਿਸਾਨਾਂ ਨੂੰ ਨਿਸ਼ਾਨਦੇਹੀ ਲਈ 500 ਰੁਪਏ, 5 ਏਕੜ ਤੋਂ 25 ਏਕੜ ਤੱਕ ਜ਼ਮੀਨ ਲਈ 2000 ਰੁਪਏ ਅਤੇ 25 ਏਕੜ ਤੋਂ ਜ਼ਿਆਦਾ ਜ਼ਮੀਨ ਦੇ ਮਾਲਕਾਂ ਨੂੰ 5000 ਰੁਪਏ ਜਮ੍ਹਾਂ ਕਰਵਾਉਣੇ ਪੈਣਗੇ। ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਜ਼ਮੀਨ ਦੀ ਨਿਸ਼ਾਨਦੇਹੀ ਆਧੁਨਿਕ ਯੰਤਰ ਨਾਲ ਕੀਤੀ ਜਾਵੇਗੀ। ਸਰਕਾਰ ਨੇ ਹੁਣ ਇਹ ਫੈਸਲਾ ਕੀਤਾ ਹੈ ਨਿਸ਼ਾਨਦੇਹੀ ਦੇ ਕੰਮ ਨੂੰ ਆਰ.ਟੀ.ਐਸ. ਦੇ ਦਾਇਰੇ ਵਿਚ ਲਿਆਕੇ ਨਿਸ਼ਾਨਦੇਹੀ ਦਾ ਕੰਮ 15 ਦਿਨਾਂ ਦੇ ਅੰਦਰ-ਅੰਦਰ ਮੁਕੰਮਲ ਕੀਤਾ ਜਾਵੇਗਾ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …