ਕੇਂਦਰ ਨੇ ਸੁਪਰੀਮ ਕੋਰਟ ‘ਚ ਹਲਫਨਾਮਾ ਕੀਤਾ ਦਾਖਲ
ਨਵੀਂ ਦਿੱਲੀ/ਬਿਊਰੋ ਨਿਊਜ਼
ਸੰਸਦ ਮੈਂਬਰਾਂ ਅਤੇ ਵਿਧਾਇਕਾਂ ਖਿਲਾਫ ਅਪਰਾਧਿਕ ਮਾਮਲਿਆਂ ਦੀ ਸੁਣਵਾਈ ਲਈ 12 ਸਪੈਸ਼ਲ ਅਦਾਲਤਾਂ ਬਣਾਈਆਂ ਜਾ ਰਹੀਆਂ ਹਨ। ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ਵਿਚ ਹਲਫਨਾਮਾ ਦਾਖਲ ਕਰਕੇ ਇਹ ਗੱਲ ਕਹੀ ਹੈ। ਸੁਪਰੀਮ ਕੋਰਟ ਵਿਚ ਹਲਫਨਾਮਾ ਦਾਖਲ ਕੀਤਾ ਗਿਆ, ਜਿਸ ਵਿਚ ਦੋਸ਼ੀ ਨੇਤਾਵਾਂ ਨੂੰ ਉਮਰ ਭਰ ਵਾਸਤੇ ਚੋਣ ਲੜਨ ਲਈ ਪਾਬੰਦੀ ਦੀ ਮੰਗ ਕੀਤੀ ਗਈ ਹੈ। ਅਜਿਹੇ ਕੇਸ ਦੀ ਸੁਣਵਾਈ ਦੌਰਾਨ ਹੀ ਕੇਂਦਰ ਨੇ ਸੁਪਰੀਮ ਕੋਰਟ ਵਿਚ ਅਰਜ਼ੀ ਦਾਖਲ ਕੀਤੀ ਹੈ। ਚੇਤੇ ਰਹੇ ਕਿ ਅਪ੍ਰੈਲ ਮਹੀਨੇ ਸੁਣਵਾਈ ਦੌਰਾਨ ਕੇਂਦਰ ਨੇ ਕਿਹਾ ਸੀ ਕਿ ਅਜਿਹੇ ਮਾਮਲਿਆਂ ਨਾਲ ਨਿਪਟਣ ਲਈ ਸਖਤ ਨਿਯਮ ਹਨ। ਕੇਂਦਰ ਨੇ ਉਮਰ ਭਰ ਲਈ ਪਾਬੰਦੀ ਲਗਾਉਣ ਵਾਲੀ ਅਰਜ਼ੀ ਦਾ ਵਿਰੋਧ ਕੀਤਾ ਸੀ।
Home / ਭਾਰਤ / ਸੰਸਦ ਮੈਂਬਰਾਂ ਅਤੇ ਵਿਧਾਇਕਾਂ ਖਿਲਾਫ ਅਪਰਾਧਿਕ ਮਾਮਲਿਆਂ ਦੀ ਸੁਣਵਾਈ ਲਈ 12 ਸਪੈਸ਼ਲ ਅਦਾਲਤਾਂ ਬਣਾਈਆਂ ਜਾਣਗੀਆਂ
Check Also
ਕਾਂਗਰਸ ਪਾਰਟੀ ਦਾ ਦੋ ਦਿਨਾ 84ਵਾਂ ਸੈਸ਼ਨ ਗੁਜਰਾਤ ਦੇ ਅਹਿਮਦਾਬਾਦ ’ਚ ਹੋਇਆ ਸ਼ੁਰੂ
ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੀਤੀ ਸ਼ਮੂਲੀਅਤ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ …