18.2 C
Toronto
Thursday, September 10, 2026
spot_img
Homeਭਾਰਤਗੁਜਰਾਤ ਚੋਣਾਂ ਲਈ ਚੋਣ ਪ੍ਰਚਾਰ ਹੋਇਆ ਸਮਾਪਤ

ਗੁਜਰਾਤ ਚੋਣਾਂ ਲਈ ਚੋਣ ਪ੍ਰਚਾਰ ਹੋਇਆ ਸਮਾਪਤ

ਗੁਜਰਾਤ ਚੋਣਾਂ ਲਈ ਚੋਣ ਪ੍ਰਚਾਰ ਹੋਇਆ ਸਮਾਪਤਚੋਣ ਪ੍ਰਚਾਰ ਦੇ ਆਖਰੀ ਦਿਨ ਮੋਦੀ ਨੇ ਗੁਜਰਾਤੀਆਂ ਨੂੰ ਕੀਤੀ ਭਾਵੁਕ ਅਪੀਲ
ਕਿਹਾ ਵਿਰੋਧੀਆਂ ਨੇ ਝੂਠ ਬੋਲਿਆ, ਦੇਵੋ ਕਰਾਰਾ ਜਵਾਬ
ਅਹਿਮਦਾਬਾਦ/ਬਿਊਰੋ ਨਿਊਜ਼
ਗੁਜਰਾਤ ਵਿਧਾਨ ਸਭਾ ਲਈ ਦੂਜੇ ਪੜਾਅ ਦੀਆਂ ਵੋਟਾਂ ਲਈ ਚੋਣ ਪ੍ਰਚਾਰ ਅੱਜ ਸਮਾਪਤ ਹੋ ਗਿਆ। ਚੋਣ ਪ੍ਰਚਾਰ ਦੇ ਆਖਰੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤੀਆਂ ਨੂੰ ਭਾਵੁਕ ਅਪੀਲ ਕੀਤੀ। ਮੋਦੀ ਨੇ ਕਿਹਾ ਕਿ ਮੈਂ ਗੁਜਰਾਤ ਅਤੇ ਭਾਰਤ ਦੇ ਲੋਕਾਂ ਦੀ ਬਿਹਤਰੀ ਲਈ ਆਪਣਾ ਜੀਵਨ ਲਗਾ ਰਿਹਾ ਹਾਂ। ਇਨ੍ਹਾਂ ਚੋਣਾਂ ਲਈ ਵਿਰੋਧੀਆਂ ਨੇ ਮੇਰੇ ਬਾਰੇ ਬਹੁਤ ਗਲਤ ਗੱਲਾਂ ਕੀਤੀਆਂ ਹਨ। ਮੋਦੀ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਵੋਟਰ ਇਸ ਦਾ ਜਵਾਬ ਜ਼ਰੂਰ ਦੇਣਗੇ।
ਦੂਜੇ ਪਾਸੇ ਕਾਂਗਰਸ ਨੇ ਗੁਜਰਾਤ ਦੀ ਭਾਜਪਾ ਸਰਕਾਰ ਅਤੇ ਨਰਿੰਦਰ ਮੋਦੀ ‘ਤੇ ਜੰਮ ਕੇ ਨਿਸ਼ਾਨੇ ਸਾਧੇ। ਇਸੇ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਗੁਜਰਾਤ ਦੇ ਲੋਕ ਹੁਣ ਬਿਹਤਰ ਭਵਿੱਖ ਚਾਹੁੰਦੇ ਹਨ। ਚੇਤੇ ਰਹੇ ਕਿ ਗੁਜਰਾਤ ਵਿਚ ਦੂਜੇ ਪੜਾਅ ਤਹਿਤ ਵੋਟਾਂ 14 ਦਸੰਬਰ ਨੂੰ ਪੈਣਗੀਆਂ ਹਨ। ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੀਆਂ ਵੋਟਾਂ ਦੇ ਨਤੀਜੇ 18 ਦਸੰਬਰ ਨੂੰ ਐਲਾਨੇ ਜਾਣਗੇ।

RELATED ARTICLES
POPULAR POSTS