ਹਿਮਾਚਲ, ਪੰਜਾਬ ਤੇ ਚੰਡੀਗੜ੍ਹ ‘ਚ ਵੀ ਠੰਡ ਨੇ ਫੜਿਆ ਜ਼ੋਰ
ਚੰਡੀਗੜ੍ਹ/ਬਿਊਰੋ ਨਿਊਜ਼
ਹਿਮਾਚਲ ਵਿੱਚ ਇਸ ਮੌਸਮ ਦੀ ਪਹਿਲੀ ਬਰਫਬਾਰੀ ਹੋਈ ਹੈ। ਉੱਚਾਈ ਵਾਲੇ ਖੇਤਰ ਜਿਵੇਂ ਕੁੱਲੂ, ਚੰਬਾ, ਕਿਨੌਰ ਤੇ ਲਾਹੌਲ ਸਪਿਤੀ ਵਿੱਚ ਬਰਫਬਾਰੀ ਅਜੇ ਵੀ ਜਾਰੀ ਹੈ। ਧਰਮਸ਼ਾਲਾ ਦੇ ਧੌਲਾਧਾਰ ਵਿੱਚ ਪਹਾੜ ਬਰਫ ਨਾਲ ਢੱਕ ਗਿਆ ਹੈ। ਮੰਡੀ ਜ਼ਿਲ੍ਹੇ ਦੇ ਸ਼ਿਕਾਰੀ ਦੇਵੀ ਸਮੇਤ ਕਮਰੂਘਾਟੀ ਵਿੱਚ ਹਲਕੀ ਬਰਫਬਾਰੀ ਹੋਈ ਹੈ। ਬਰਫਬਾਰੀ ਨਾਲ ਹਿਮਾਚਲ ਵਿੱਚ ਸ਼ੀਤ ਲਹਿਰ ਤੇਜ਼ ਹੋ ਗਈ ਹੈ। ਉੱਥੇ ਹੀ ਵਾਦੀਆਂ ਵਿੱਚ ਬਰਫਬਾਰੀ ਨਾਲ ਸੈਲਾਨੀਆਂ ਦੇ ਚਿਹਰਿਆਂ ‘ਤੇ ਖੁਸ਼ੀ ਦੀ ਲਹਿਰ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 14 ਦਸੰਬਰ ਤੱਕ ਹਿਮਾਚਲ ਵਿੱਚ ਬਾਰਸ਼ ਤੇ ਬਰਫਬਾਰੀ ਦਾ ਦੌਰ ਜਾਰੀ ਰਹੇਗਾ।
ਇਸੇ ਦੌਰਾਨ ਪੰਜਾਬ, ਚੰਡੀਗੜ੍ਹ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਵੀ ਬਾਰਸ਼ ਹੋਈ। ਜਿਸ ਕਾਰਨ ਠੰਡ ਨੇ ਵੀ ਕਾਫੀ ਜੋਰ ਫੜ ਲਿਆ ਹੈ।
Check Also
ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ
ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …