Breaking News
Home / ਭਾਰਤ / ਸੰਸਦ ‘ਤੇ ਹੋਏ ਹਮਲੇ ਦੀ 16ਵੀਂ ਬਰਸੀ ਮੌਕੇ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਸੰਸਦ ‘ਤੇ ਹੋਏ ਹਮਲੇ ਦੀ 16ਵੀਂ ਬਰਸੀ ਮੌਕੇ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਅੱਤਵਾਦ ਖਿਲਾਫ ਕੀਤਾ ਇਕਜੁੱਟਤਾ ਦਾ ਪ੍ਰਗਟਾਵਾ

ਨਵੀਂ ਦਿੱਲੀ/ਬਿਊਰੋ ਨਿਊਜ਼

ਸੰਸਦ ‘ਤੇ ਹਮਲੇ ਦੀ ਅੱਜ 16ਵੀਂ ਬਰਸੀ ਹੈ। ਇਸ ਮੌਕੇ ‘ਤੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਗੁਜਰਾਤ ਚੋਣ ਪ੍ਰਚਾਰ ਦੌਰਾਨ ਇਕ ਦੂਜੇ ‘ਤੇ ਦੋਸ਼ ਲਗਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਜ ਫਿਰ ਇਕ ਦੂਜੇ ਨੂੰ ਮਿਲੇ। ਹਾਲ ਹੀ ਵਿਚ ਕਾਂਗਰਸ ਪ੍ਰਧਾਨ ਬਣੇ ਰਾਹੁਲ ਗਾਂਧੀ ਵੀ ਸੰਸਦ ਪਹੁੰਚੇ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਚੇਤੇ ਰਹੇ ਕਿ 13 ਦਸੰਬਰ 2001 ਨੂੰ ਸੰਸਦ ‘ਤੇ ਅੱਤਵਾਦੀ ਹਮਲਾ ਹੋਇਆ ਸੀ, ਜਿਸ ਵਿਚ ਇਕ ਮਹਿਲਾ ਸਮੇਤ 8 ਜਵਾਨ ਸ਼ਹੀਦ ਹੋ ਗਏ ਸਨ। ਇਸ ਹਮਲੇ ਦੌਰਾਨ 5 ਅੱਤਵਾਦੀਆਂ ਨੂੰ ਵੀ ਮਾਰ ਦਿੱਤਾ ਗਿਆ ਸੀ। ਹਮਲੇ ਦੀ 16ਵੀਂ ਬਰਸੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਗ੍ਰਹਿ ਮੰਤਰੀ ਰਾਜਨਾਥ ਸਿੰਘ, ਸੋਨੀਆ ਗਾਂਧੀ ਅਤੇ ਲਾਲ ਕ੍ਰਿਸ਼ਨ ਅਡਵਾਨੀ ਨੇ ਇਕੱਠਿਆਂ ਹੀ ਸ਼ਹੀਦਾਂ ਨੂੂੰ ਸ਼ਰਧਾਂਜਲੀ ਦਿੱਤੀ ਅਤੇ ਅੱਤਵਾਦ ਵਿਰੁੱਧ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧੀ

ਸ਼ਰਾਬ ਘੁਟਾਲਾ ਮਾਮਲੇ 23 ਫਰਵਰੀ 2023 ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ : …