0.2 C
Toronto
Tuesday, January 13, 2026
spot_img
Homeਪੰਜਾਬਸਿੰਚਾਈ ਵਿਭਾਗ 'ਚ ਹੋਏ ਇਕ ਹਜ਼ਾਰ ਕਰੋੜ ਰੁਪਏ ਦੇ ਘੋਟਾਲੇ ਦੇ ਮੁੱਖ...

ਸਿੰਚਾਈ ਵਿਭਾਗ ‘ਚ ਹੋਏ ਇਕ ਹਜ਼ਾਰ ਕਰੋੜ ਰੁਪਏ ਦੇ ਘੋਟਾਲੇ ਦੇ ਮੁੱਖ ਮੁਲਜ਼ਮ ਨੇ ਮੋਹਾਲੀ ਦੀ ਅਦਾਲਤ ‘ਚ ਕੀਤਾ ਆਤਮ ਸਮਰਪਣ

ਅਦਾਲਤ ਨੇ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਮੋਹਾਲੀ/ਬਿਊਰੋ ਨਿਊਜ਼

ਪੰਜਾਬ ਦੇ ਸਿੰਚਾਈ ਵਿਭਾਗ ਵਿੱਚ ਹੋਏ 1000 ਕਰੋੜ ਰੁਪਏ ਦੇ ਘੋਟਾਲੇ ਦੇ ਮੁੱਖ ਮੁਲਜ਼ਮ ਗੁਰਿੰਦਰ ਸਿੰਘ ਨੇ ਅੱਜ ਮੋਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ, ਜਿੱਥੋਂ ਪੰਜਾਬ ਵਿਜੀਲੈਂਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਮੋਹਾਲੀ ਦੀ ਅਦਾਲਤ ਨੇ ਗੁਰਿੰਦਰ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਪੰਜਾਬ ਵਿਜੀਲੈਂਸ ਨੇ 19 ਅਗਸਤ ਨੂੰ ਸਿੰਚਾਈ ਵਿਭਾਗ ਵਿੱਚ ਹੋਏ 1,000 ਕਰੋੜ ਰੁਪਏ ਦੇ ਘੋਟਾਲੇ ਵਿੱਚ ਗੁਰਿੰਦਰ ਸਮੇਤ ਕਈ ਅਫਸਰਾਂ ਖਿਲਾਫ ਪਰਚਾ ਦਰਜ ਕੀਤਾ ਸੀ। ਵਿਜੀਲੈਂਸ ਦੀ ਤਫਤੀਸ਼ ਵਿੱਚ ਇਹ ਸਾਹਮਣੇ ਆਇਆ ਸੀ ਕਿ ਸਿੰਚਾਈ ਵਿਭਾਗ ਨੇ ਗੁਰਿੰਦਰ ਨੂੰ ਕੰਮ ਦੇ ਠੇਕੇ ਗ਼ੈਰ ਕਾਨੂੰਨੀ ਢੰਗ ਨਾਲ ਦਿੱਤੇ ਸਨ।

ਇਸੇ ਦੌਰਾਨ ਪੰਜਾਬ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਆਰਥਿਕ ਅਪਰਾਧ ਸ਼ਾਖਾ, ਸ਼੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਇਕ ਥਾਣੇਦਾਰ ਨੂੰ 16,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ।

 

RELATED ARTICLES
POPULAR POSTS