18.5 C
Toronto
Wednesday, August 26, 2026
spot_img
Homeਪੰਜਾਬਪੰਜਾਬ 'ਚ ਨਗਰ ਨਿਗਮ ਚੋਣਾਂ ਲੈ ਕੇ ਮੈਦਾਨ ਭਖਿਆ

ਪੰਜਾਬ ‘ਚ ਨਗਰ ਨਿਗਮ ਚੋਣਾਂ ਲੈ ਕੇ ਮੈਦਾਨ ਭਖਿਆ

ਪੰਜਾਬ ‘ਚ ਨਗਰ ਨਿਗਮ ਚੋਣਾਂ ਲੈ ਕੇ ਮੈਦਾਨ ਭਖਿਆਮਜੀਠੀਆ ਨੇ ਨਵਜੋਤ ਸਿੱਧੂ ਨੂੰ ਦੱਸਿਆ ‘ਠੋਕੋ ਤਾਲੀ’ ਮੰਤਰੀ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਵਿਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਮੈਦਾਨ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਵੀ ਅੰਮ੍ਰਿਤਸਰ ਵਿਖੇ ਅਕਾਲੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ। ਉਨ੍ਹਾਂ ਕੈਪਟਨ ਸਰਕਾਰ ਨੂੰ ਹਰ ਵਾਅਦੇ ਤੋਂ ਮੁਕਰਨ ਵਾਲੀ ਪਾਰਟੀ ਤੇ ਨਵਜੋਤ ਸਿੰਘ ਸਿੱਧੂ ਨੂੰ ਠੋਕੋ ਤਾਲੀ ਮੰਤਰੀ ਦੱਸਿਆ। ਮਜੀਠੀਆ ਨੇ ਆਮ ਆਦਮੀ ਪਾਰਟੀ ‘ਤੇ ਵੀ ਤਿੱਖੀਆਂ ਟਿੱਪਣੀਆਂ ਕੀਤੀਆਂ। ਉਨ੍ਹਾਂ ਆਖਿਆ ਕਿ ਨਗਰ ਨਿਗਮ ਚੋਣਾਂ ਤੋਂ ਬਾਅਦ ਕਾਂਗਰਸ ਨੂੰ ਪੂਰੀ ਤਰ੍ਹਾਂ ਪਤਾ ਲੱਗ ਜਾਵੇਗਾ ਕਿ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ। ਚੇਤੇ ਰਹੇ ਕਿ ਪੰਜਾਬ ਵਿਚ 17 ਦਸੰਬਰ ਨੂੰ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਵੋਟਾਂ ਪੈਣੀਆਂ ਹਨ ਤੇ ਉਸੇ ਦਿਨ ਹੀ ਇਨ੍ਹਾਂ ਦੇ ਨਤੀਜਿਆਂ ਦਾ ਐਲਾਨ ਹੋ ਜਾਣਾ ਹੈ।

RELATED ARTICLES
POPULAR POSTS