15 C
Toronto
Monday, August 24, 2026
spot_img
Homeਪੰਜਾਬਪੰਜਾਬ ਭਰ 'ਚ ਕਿਸਾਨਾਂ ਨੇ ਲਗਾਏ ਧਰਨੇ

ਪੰਜਾਬ ਭਰ ‘ਚ ਕਿਸਾਨਾਂ ਨੇ ਲਗਾਏ ਧਰਨੇ

ਪੰਜਾਬ ਭਰ ‘ਚ ਕਿਸਾਨਾਂ ਨੇ ਲਗਾਏ ਧਰਨੇਕਿਸਾਨਾਂ ਦਾ ਦੋਸ਼, ਕੈਪਟਨ ਸਰਕਾਰ ਨੇ ਵਾਅਦੇ ਨਹੀਂ ਕੀਤੇ ਪੂਰੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਭਰ ਵਿੱਚ ਕਿਸਾਨਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਇਕੱਠੇ ਹੋ ਕੇ ਧਰਨਾ ਪ੍ਰਦਰਸ਼ਨ ਕੀਤੇ ਗਏ। ਜਿਸ ਦੇ ਚੱਲਦਿਆਂ ਅੱਜ ਬਠਿੰਡਾ ਵਿਖੇ ਵੀ ਸੱਤ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਪ੍ਰਦਰਸ਼ਨ ਕਰਦਿਆਂ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਅਸੀਂ ਪੰਜਾਬ ਭਰ ਵਿੱਚ ਧਰਨੇ ਪ੍ਰਦਰਸ਼ਨ ਕਰ ਕੇ ਸਰਕਾਰ ਨੂੰ ਚਿਤਾਵਨੀ ਦੇਣਾ ਚਾਹੁੰਦੇ ਹਾਂ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਵੱਡਾ ਸੰਘਰਸ਼ ਛੇੜਿਆ ਜਾਵੇਗਾ ।
ਇਸੇ ਤਰ੍ਹਾਂ ਅੰਮ੍ਰਿਤਸਰ ਵਿਖੇ ਵੀ ਸੱਤ ਕਿਸਾਨ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਦਿੱਤਾ ਗਿਆ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਕਰਜ਼ਾ ਮਾਫ਼ੀ, ਘਰ ਘਰ ਨੌਕਰੀ, ਸ਼ਗਨ ਤੇ ਪੈਨਸ਼ਨ ਸਕੀਮਾਂ ਵਿਚ ਵਾਧੇ ਸਬੰਧੀ ਵਾਅਦੇ ਕੀਤੇ ਸਨ, ਜੋ ਅਜੇ ਤੱਕ ਪੂਰੇ ਨਹੀਂ ਕੀਤੇ ਗਏ।

RELATED ARTICLES
POPULAR POSTS