ਪੰਜਾਬ ‘ਚੋਂ ਆਮ ਆਦਮੀ ਪਾਰਟੀ ਦਾ ਸਫਾਇਆ ਕਰਨ ਦਾ ਦਿੱਤਾ ਡਰਾਵਾ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਆਉਣ ਵਾਲੇ 15-20 ਦਿਨਾਂ ਵਿੱਚ ਅਜਿਹਾ ਸਿਆਸੀ ਧਮਾਕਾ ਕਰਨਗੇ ਕਿ ਆਮ ਆਦਮੀ ਪਾਰਟੀ ਪੂਰੇ ਪੰਜਾਬ ਵਿੱਚੋਂ ਹੀ ਖ਼ਤਮ ਹੋ ਜਾਵੇਗੀ। ਸੁਖਬੀਰ ਨੇ ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਦੇ ਸਾਬਕਾ ਪ੍ਰਧਾਨ ਸਮੇਤ ਵੱਡੀ ਗਿਣਤੀ ਵਰਕਰਾਂ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਨ ਮਗਰੋਂ ਇਹ ਗੱਲ ਕਹੀ। ਸੁਖਬੀਰ ਬਾਦਲ ਅੱਜ ਸ਼੍ਰੋਮਣੀ ਆਕਲੀ ਦਲ ਦੇ 97ਵੇਂ ਸਥਾਪਨਾ ਦਿਵਸ ਮੌਕੇ ਕਰਵਾਏ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਅੰਮ੍ਰਿਤਸਰ ਆਏ ਹੋਏ ਸਨ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦਾ 100ਵਾਂ ਸਥਾਪਨਾ ਦਿਵਸ ਬਹੁਤ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਜਗਤਾਰ ਸਿੰਘ ਜੱਗੀ ਜੌਹਲ ਦੇ ਮਾਮਲੇ ਬਾਰੇ ਸੁਖਬੀਰ ਨੇ ਕਿਹਾ ਕਿ ਪਾਕਿਸਤਾਨ ਤੇ ਆਈ.ਐਸ.ਆਈ ਹਮੇਸ਼ਾਂ ਪੰਜਾਬ ਵਿੱਚ ਮਾਹੌਲ ਖਰਾਬ ਕਰਨ ਦੀ ਫ਼ਿਰਾਕ ਵਿੱਚ ਰਹਿੰਦੇ ਹਨ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …