ਕਿਹਾ, ਬੀਬੀ ਜਗੀਰ ਕੌਰ ਹੈ ਅਕਾਲੀ ਦਲ ਦੀ ਹਨੀਪ੍ਰੀਤ
ਮਾਹਿਲਪੁਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਵਿਚ ਲੰਘੇ 10 ਮਹੀਨਿਆਂ ਦੌਰਾਨ 300 ਦੇ ਕਰੀਬ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਕ ਹਾਰੇ ਹੋਏ ਰਾਜਵਾੜੇ ਦੀ ਤਰ੍ਹਾਂ ਸਿਆਸਤ ਛੱਡ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਬੀਬੀ ਜਗੀਰ ਕੌਰ ਅਕਾਲੀ ਦਲ ਦੀ ਹਨੀਪ੍ਰੀਤ ਹੈ। ਖਹਿਰਾ ਅੱਜ ਮਾਹਿਲਪੁਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਆਪਣੇ ਸਾਰੇ ਚੋਣ ਵਾਅਦੇ ਭੁੱਲੇ ਕੇ ਕੈਪਟਨ ਨੇ ਨਵਜੋਤ ਸਿੱਧੂ ਅਤੇ ਮਨਪ੍ਰੀਤ ਬਾਦਲ ਨੂੰ ਅੱਗੇ ਕਰਕੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸਤ ਵਿਚ ਸਿਰਫ਼ ਝੰਡੇ ਅਤੇ ਪੱਗਾਂ ਦੇ ਰੰਗ ਹੀ ਬਦਲੇ ਹਨ ਕਾਰਜਸ਼ੈਲੀ ਉਹੀ ਹੈ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …