ਹਰਿਆਣਾ ਸਰਕਾਰ ਭੇਜੇਗੀ ਦੋ ਟਰੇਨਾਂ ਮੁਫਤ, ਪੰਜਾਬ ਕੋਈ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ਰਧਾ ਦੇ ਮਾਮਲੇ ਵਿੱਚ ਹਰਿਆਣਾ ਪੰਜਾਬ ਤੋਂ ਅੱਗੇ ਲੰਘਣ ਦੀ ਕੋਸ਼ਿਸ਼ ਵਿਚ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਮੌਕੇ ਹਰਿਆਣਾ ਸਰਕਾਰ ਪਟਨਾ ਵਿਖੇਂ 2 ਮੁਫ਼ਤ ਟਰੇਨਾਂ ਭੇਜੇਗੀ । ਜਿਨ੍ਹਾਂ ਰਾਹੀਂ ਹਰਿਆਣਾ ਦੇ ਲਗਭਗ 1200 ਤੋਂ ਜ਼ਿਆਦਾ ਸ਼ਰਧਾਲੂ ਇਸ ਸਮਾਗਮ ਵਿੱਚ ਭਾਗ ਲੈ ਸਕਣਗੇ। ਜਦਕਿ ਪੰਜਾਬ ਸਰਕਾਰ ਇਸ ਤਰ੍ਹਾਂ ਦੀ ਕੋਈ ਵੀ ਟਰੇਨ ਨਹੀਂ ਭੇਜ ਰਿਹਾ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350ਵੇਂ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਪਟਨਾ ਸਾਹਿਬ ਵਿਖੇ ਬਿਹਾਰ ਸਰਕਾਰ ਵਲੋਂ ਵੱਡੇ ਪੱਧਰ ‘ਤੇ ਸਮਾਗਮ ਕੀਤੇ ਜਾ ਰਹੇ ਹਨ। ਹੁਣ 24-25 ਦਸੰਬਰ ਨੂੰ ਪਟਨਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦਾ ਸਮਾਪਤੀ ਸਮਾਰੋਹ ਕੀਤਾ ਜਾਵੇਗਾ। ਜਿਸ ਵਿੱਚ ਸ਼ਾਮਲ ਹੋਣ ਲਈ ਬਿਹਾਰ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਦੇਸ਼ ਦੇ ਮੁੱਖ ਮੰਤਰੀਆਂ ਸਣੇ ਕੇਂਦਰ ਸਰਕਾਰ ਦੇ ਮੰਤਰੀਆਂ ਨੂੰ ਵੀ ਸੱਦਾ ਪੱਤਰ ਭੇਜਿਆ ਜਾ ਰਿਹਾ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …