ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਲਾਲ ਕ੍ਰਿਸ਼ਨ ਅਡਵਾਨੀ ਨੇ ਪਾਈ ਵੋਟ
ਅਹਿਮਦਾਬਾਦ/ਬਿਊਰੋ ਨਿਊਜ਼
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ਸਮਾਪਤ ਹੋ ਗਿਆ। ਉਤਰ ਅਤੇ ਮੱਧ ਗੁਜਰਾਤ ਦੇ 14 ਜ਼ਿਲ੍ਹਿਆਂ ਦੀਆਂ 93 ਸੀਟਾਂ ਲਈ ਅੱਜ ਵੋਟਾਂ ਪਈਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ, ਵਿੱਤ ਮੰਤਰੀ ਅਰੁਣ ਜੇਤਲੀ, ਲਾਲ ਕ੍ਰਿਸ਼ਨ ਅਡਵਾਨੀ ਅਤੇ ਅਨੰਦੀ ਬੇਨ ਪਟੇਲ ਨੇ ਆਪੋ-ਆਪਣੀ ਵੋਟ ਦਾ ਇਸਤੇਮਾਲ ਕੀਤਾ। ਲੰਘੀ 9 ਦਸੰਬਰ ਨੂੰ ਪਹਿਲੇ ਪੜਾਅ ਦੀਆਂ ਵੋਟਾਂ ਪਈਆਂ ਸਨ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਚ ਪਈਆਂ ਵੋਟਾਂ ਦੇ ਨਤੀਜੇ ਹੁਣ 18 ਦਸੰਬਰ ਦਿਨ ਸੋਮਵਾਰ ਨੂੰ ਆਉਣੇ ਹਨ। ਇਨ੍ਹਾਂ ਦੋਵੇਂ ਸੂਬਿਆਂ ਵਿਚ ਮੁੱਖ ਮੁਕਾਬਲਾ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਵਿਚਕਾਰ ਹੀ ਹੈ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …