ਰਾਹੁਲ ਗਾਂਧੀ ਦਾ ਕਹਿਣਾ, ਗੁਜਰਾਤ ਦੇ ਨਤੀਜੇ ਹੈਰਾਨੀਜਨਕ ਹੋਣਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਗੁਜਰਾਤ ਵਿਚ ਵੋਟਾਂ ਪੈਣ ਦਾ ਕੰਮ ਸਮਾਪਤ ਹੋ ਗਿਆ ਅਤੇ ਨਾਲ ਹੀ ਐਗਜ਼ਿਟ ਪੋਲ ਵੀ ਆਉਣੇ ਸ਼ੁਰੂ ਹੋ ਗਏ। ਹੁਣ ਤੱਕ ਆਏ ਤਿੰਨ ਐਗਜ਼ਿਟ ਪੋਲਾਂ ਮੁਤਾਬਕ ਭਾਰਤੀ ਜਨਤਾ ਪਾਰਟੀ ਨੂੰ ਬਹੁਮਤ ਮਿਲਦਾ ਦਿਖਾਇਆ ਗਿਆ ਹੈ। ਗੁਜਰਾਤ ਵਿਚ ਭਾਜਪਾ ਨੂੰ 100 ਸੀਟਾਂ ਤੋਂ ਵੱਧ ਸੀਟਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਕਾਂਗਰਸ ਨੂੰ 70 ਸੀਟਾਂ ਮਿਲਣ ਦਾ ਅਨੁਮਾਨ ਹੈ। ਗੁਜਰਾਤ ਦੀਆਂ ਕੁੱਲ 182 ਸੀਟਾਂ ਹਨ। ਹਾਲਾਂਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਾ ਮੰਨਣਾ ਹੈ ਕਿ ਗੁਜਰਾਤ ਦੇ ਨਤੀਜੇ ਹੈਰਾਨ ਕਰਨ ਵਾਲੇ ਹੋਣਗੇ।
ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿਚ ਭਾਜਪਾ ਦੀ ਇਕਤਰਫਾ ਜਿੱਤ ਦਾ ਅਨੁਮਾਨ ਲਗਾਇਆ ਗਿਆ ਹੈ। ਹਿਮਾਚਲ ਵਿਚ ਕੁੱਲ 68 ਵਿਧਾਨ ਸਭਾ ਸੀਟਾਂ ਹਨ। ਹਿਮਾਚਲ ਵਿਚ ਐਗਜ਼ਿਟ ਪੋਲਾਂ ਮੁਤਾਬਕ ਭਾਜਪਾ ਨੂੰ 40 ਤੋਂ ਵੱਧ ਸੀਟਾਂ ਮਿਲਦੀਆਂ ਦਿਖਾਈਆਂ ਜਾ ਰਹੀਆਂ ਹਨ। ਜਦਕਿ ਸਰਕਾਰ ਬਣਾਉਣ ਲਈ 35 ਸੀਟਾਂ ਦੀ ਲੋੜ ਹੈ।
Check Also
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਲਈ ਖੋਲ੍ਹੇ
ਪਹਿਲੇ ਦਿਨ ਵੱਡੀ ਗਿਣਤੀ ਸਰਧਾਲੂਆਂ ਨੇ ਮੱਥਾ ਟੇਕਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਉੱਤਰਾਖੰਡ ’ਚ ਗੁਰਦੁਆਰਾ ਸ੍ਰੀ …