ਪੇਸ਼ਗੀ ਜ਼ਮਾਨਤ ਰੱਦ ਕਰਨ ਸਬੰਧੀ ਫੈਸਲਾ ਰਾਖਵਾਂ ਰੱਖਣ ਤੋਂ ਬਾਅਦ ਬੱਝੀ ਆਸ
ਨਵੀਂ ਦਿੱਲੀ/ਬਿਊਰੋ ਨਿਊਜ਼
1984 ਕਤਲੇਆਮ ਦੌਰਾਨ ਮਾਰੇ ਗਏ ਸਿੱਖਾਂ ਦੇ ਕੇਸਾਂ ਦੀ ਪੈਰਵਾਈ ਕਰ ਰਹੇ ਹਰਵਿੰਦਰ ਸਿੰਘ ਫੂਲਕਾ ਨੂੰ ਮੁਲਜ਼ਮ ਸੱਜਣ ਕੁਮਾਰ ਦੀ ਗ੍ਰਿਫ਼ਤਾਰੀ ਦੀ ਆਸ ਬੱਝ ਗਈ ਹੈ। ਫੂਲਕਾ ਨੂੰ ਇਹ ਆਸ ਮਾਨਯੋਗ ਹਾਈਕੋਰਟ ਵੱਲੋਂ ਸੱਜਣ ਕੁਮਾਰ ਦੀ ਪੇਸ਼ਗੀ ਜ਼ਮਾਨਤ ਰੱਦ ਕਰਨ ਸਬੰਧੀ ਫੈਸਲਾ ਰਾਖਵਾਂ ਰੱਖਣ ਤੋਂ ਬਾਅਦ ਬੱਝੀ ਹੈ। ਫੂਲਕਾ ਨੇ ਆਸ ਕੀਤੀ ਕਿ ਮਾਨਯੋਗ ਅਦਾਲਤ ਵੱਲੋਂ ਸੱਜਣ ਕੁਮਾਰ ਦੀ ਜ਼ਮਾਨਤ ਵੀ ਰੱਦ ਕੀਤੀ ਜਾਵੇਗੀ। ਉਨ੍ਹਾਂ ਇਸ ਕੇਸ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਸੱਜਣ ਕੁਮਾਰ ਨੂੰ ਜੋ ਬੇਲ ਲੋਅਰ ਕੋਰਟ ਨੇ ਦਿੱਤੀ ਸੀ, ਉਸ ਬੇਲ ਨੂੰ ਰੱਦ ਕਰਵਾਉਣ ਲਈ ਹਾਈਕੋਰਟ ਵਿਚ ਅਪੀਲ ਪਾਈ ਗਈ ਸੀ। ਹੁਣ ਉਸ ਤੇ ਸੁਣਵਾਈ ਮੁਕੰਮਲ ਹੋ ਗਈ ਹੈ ਤੇ ਅਦਾਲਤ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਦੀ ਜ਼ਮਾਨਤ ਰੱਦ ਹੋਣ ਦੀ ਸੂਰਤ ਵਿਚ ਐਸ ਆਈ ਟੀ ਵੱਲੋਂ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …