21 C
Toronto
Saturday, September 13, 2025
spot_img
Homeਹਫ਼ਤਾਵਾਰੀ ਫੇਰੀਗੁਰਬੀਰ ਸਿੰਘ ਗਰੇਵਾਲ ਨਿਊਜਰਸੀ ਦੇ ਪਹਿਲੇ ਸਿੱਖ ਅਟਾਰਨੀ ਜਨਰਲ ਬਣੇ

ਗੁਰਬੀਰ ਸਿੰਘ ਗਰੇਵਾਲ ਨਿਊਜਰਸੀ ਦੇ ਪਹਿਲੇ ਸਿੱਖ ਅਟਾਰਨੀ ਜਨਰਲ ਬਣੇ

ਵਾਸ਼ਿੰਗਟਨ/ਬਿਊਰੋ ਨਿਊਜ਼
ਗੁਰਬੀਰ ਸਿੰਘ ਗਰੇਵਾਲ ਅਮਰੀਕਾ ਵਿਚ ਪਹਿਲੇ ਸਿੱਖ ਅਟਾਰਨੀ ਜਨਰਲ ਹੋਣਗੇ। ਨਿਊਜਰਸੀ ਦੇ ਗਵਰਨਰ ਫਿਲ ਮਰਫੀ ਨੇ ਗੁਰਬੀਰ ਸਿੰਘ ਗਰੇਵਾਲ ਦਾ ਨਾਮ ਨਿਊਜਰਸੀ ਦੇ ਅਟਾਰਨੀ ਜਨਰਲ ਵਜੋਂ ਨਾਮਜ਼ਦ ਕਰ ਦਿੱਤਾ। ਗਰੇਵਾਲ ਅਮਰੀਕਾ ਦੇ ਕਿਸੇ ਸੂਬੇ ਵਿਚ ਅਟਾਰਨੀ ਜਨਰਲ ਬਣਨ ਵਾਲੇ ਪਹਿਲੇ ਸਿੱਖ ਵਿਅਕਤੀ ਹੋਣਗੇ। ਉਨ੍ਹਾਂ ਨੂੰ ਇਸ ਅਹੁਦੇ ਲਈ ਨਾਮਜ਼ਦ ਕੀਤੇ ਜਾਣ ‘ਤੇ ‘ਸਾਊਥ ਏਸ਼ੀਅਨ ਬਾਰ ਐਸੋਸੀਏਸ਼ਨ’ ਨੇ ਸਵਾਗਤ ਕੀਤਾ ਹੈ। ਮੌਜੂਦਾ ਸਮੇਂ ਬਰਜਨ ਕਾਊਂਟੀ ਵਿਚ ਸਰਕਾਰੀ ਵਕੀਲ ਵਜੋਂ ਸੇਵਾਵਾਂ ਨਿਭਾਅ ਰਹੇ ਗਰੇਵਾਲ ਨੇ ਆਪਣੇ ਕਾਨੂੰਨੀ ਪੇਸ਼ੇ ਦਾ ਜ਼ਿਆਦਾ ਸਮਾਂ ਲੋਕ ਸੇਵਾ ਵਿਚ ਲਗਾਇਆ। ਹੁਣ ਉਹ ਨਿਊਜਰਸੀ ਵਿਚ ਕਰੀਬ 10 ਲੱਖ ਲੋਕਾਂ ਨੂੰ ਆਪਣੇ 265 ਸਟਾਫ਼ ਮੈਂਬਰਾਂ ਨਾਲ ਸੇਵਾਵਾਂ ਦੇਣਗੇ। ਗਰੇਵਾਲ ਨੇ 2004-2007 ਦੌਰਾਨ ਨਿਊਯਾਰਕ ਅਤੇ 2010-2016 ਦੌਰਾਨ ਨਿਊਜਰਸੀ ਵਿਚ ਸਹਾਇਕ ਅਟਾਰਨੀ ਜਨਰਲ ਵਜੋਂ ਸੇਵਾਵਾਂ ਦਿੱਤੀਆਂ ਹਨ। ਗੁਰਬੀਰ ਸਿੰਘ ਗਰੇਵਾਲ ਨੇ ਵਿਲੀਅਮ ਐਂਡ ਮੈਰੀ ਕਾਲਜ, ਮਾਰਸ਼ਲ-ਵਿਖੇ ਸਕੂਲ ਆਫ਼ ਲਾਅ ਵਿਚੋਂ 1999 ਵਿਚ ਕਾਨੂੰਨ ਦੀ ਡਿਗਰੀ ਪ੍ਰਾਪਤ ਕੀਤੀ ਸੀ। ‘ਸਾਊਥ ਏਸ਼ੀਅਨ ਬਾਰ ਐਸੋਸੀਏਸ਼ਨ’ ਨਿਊਜਰਸੀ ਦੇ ਪ੍ਰਧਾਨ ਰਿਸ਼ੀ ਬੱਗਾ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਗੁਰਬੀਰ ਸਿੰਘ ਗਰੇਵਾਲ ਨੂੰ ਅਟਾਰਨੀ ਜਨਰਲ ਦੇ ਅਹੁਦੇ ਲਈ ਨਾਮਜ਼ਦ ਕੀਤੇ ਜਾਣ ‘ਤੇ ਉਹ ਬਹੁਤ ਮਾਣ ਮਹਿਸੂਸ ਕਰਦੇ ਹਨ।

RELATED ARTICLES
POPULAR POSTS