ਮਿਸੀਸਾਗਾ/ਬਿਊਰੋ ਨਿਊਜ਼
ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਜੀ ਅਤੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਜੀ ਦੀ ਯਾਦ ਵਿੱਚ ਇਥੋਂ ਦੇ ਗੁਰਦਵਾਰਾ ਓਨਟਾਰੀਓ ਖਾਲਸਾ ਦਰਬਾਰ ਵਿਖੇ 23 ਦਸੰਬਰ ਤੋਂ 25 ਦਸੰਬਰ ਤੱਕ ਗੁਰਮਤ ਸਮਾਗਮ ਕਰਵਾਏ ਜਾ ਰਹੇ ਹਨ।ਕਮੇਟੀ ਵਲੋਂ ਹਾਲ ਨੰਬਰ 3 ਅਤੇ 4 ਵਿੱਚ 23 ਦਸੰਬਰ ਨੂੰ ਦਸ ਵਜੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਜਿਨ੍ਹਾਂ ਦੇ ਭੋਗ 25 ਦਸੰਬਰ ਨੂੰ ਸਵੇਰੇ ਗਿਆਰਾਂ ਵਜੇ ਪਾਏ ਜਾਣਗੇ। ਉਪਰੰਤ ਦਰਬਾਰ ਸਜਾਇਆ ਜਾਵੇਗਾ ਜਿਸ ਵਿੱਚ ਗੁਰਮਤਿ ਦੇ ਵਿਦਵਾਨ ਅਤੇ ਕੀਰਤਨੀ ਜਥੇ ਗੁਰ ਇਤਿਹਾਸ ਨਾਲ ਸੰਗਤਾਂ ਨੂੰ ਜੋੜਨਗੇ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ ਜੀ ਵਿਸ਼ੇਸ਼ ਤੌਰ ਤੇ ਸਮਾਗਮਾਂ ਵਿੱਚ ਪਹੁੰਚ ਰਹੇ ਹਨ। ਸੰਗਤਾਂ ਨੂੰ ਹੁਮ ਹੁਮਾ ਕੇ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ। ਹੋਰ ਜਾਣਕਾਰੀ ਲਈ ਫੋਨ ਨੰਬਰ 647-833-2748 ਜਾਂ 905-670-3311 ਉਪਰ ਕਾਲ ਕੀਤੀ ਜਾ ਸਕਦੀ ਹੈ।
Check Also
”ਹੁਣ ਬੱਸ!” – ਓਨਟਾਰੀਓ ਲਿਬਰਲ ਉਮੀਦਵਾਰ ਰਣਜੀਤ ਸਿੰਘ ਬੱਗਾ ਨੇ ਫੋਰਡ ਦੇ ਟੁੱਟੇ ਵਾਅਦਿਆਂ ਨੂੰ ਚੁਣੌਤੀ ਦੇਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ
ਜਦੋਂ ਕਿ ਬਰੈਂਪਟਨ ਇੱਕ ਨਾਜੁਕ ਹਾਲਤ ਵਿਚ ਹੈ ਅਤੇ ਓਨਟਾਰੀਓ ਦੇ ਲੋਕ ਡੱਗ ਫੋਰਡ ਦੀਆਂ …