ਲਗਾਤਾਰ 18 ਸਾਲ ਰਹੇ ਕਾਂਗਰਸ ਪਾਰਟੀ ਦੀ ਚੇਅਰਪਰਸਨ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੀ ਕਮਾਨ ਰਾਹੁਲ ਗਾਂਧੀ ਨੂੰ ਸੌਂਪਣ ਤੋਂ ਬਾਅਦ ਕਾਂਗਰਸ ਚੇਅਰਪਰਸਨ ਸੋਨੀਆ ਗਾਂਧੀ ਨੇ ਅੱਜ ਰਾਜਨੀਤੀ ਨੂੰ ਅਲਵਿਦਾ ਕਹਿ ਦਿੱਤਾ ਹੈ। ਜਦੋਂ ਪੱਤਰਕਾਰਾਂ ਨੇ ਪੁੱਛਿਆ ਕਿ ਰਾਹੁਲ ਦੇ ਪ੍ਰਧਾਨ ਬਣਨ ਤੋਂ ਬਾਅਦ ਪਾਰਟੀ ਵਿਚ ਉਨ੍ਹਾਂ ਦਾ ਰੋਲ ਕਿਸ ਤਰ੍ਹਾਂ ਦਾ ਰਹੇਗਾ ਤਾਂ ਉਨ੍ਹਾਂ ਦਾ ਜਵਾਬ ਸੀ, ”ਮੈਂ ਰਿਟਾਇਰ ਹੋ ਰਹੀ ਹਾਂ।” ਚੇਤੇ ਰਹੇ ਕਿ ਸੋਨੀਆ ਗਾਂਧੀ 1998 ਵਿਚ ਕਾਂਗਰਸ ਦੀ ਚੇਅਰਪਰਸਨ ਬਣੇ ਸਨ। ਉਹ 18 ਸਾਲਾਂ ਤੱਕ ਕਾਂਗਰਸ ਚੇਅਰਪਰਸਨ ਅਹੁਦੇ ‘ਤੇ ਰਹੇ। ਇਹ ਤਬਦੀਲੀ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਵਿਚ ਨਵੇਂ ਯੁੱਗ ਦਾ ਆਉਣਾ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ 11 ਦਸੰਬਰ ਨੂੰ ਕਾਂਗਰਸ ਦੇ ਉੱਪ ਪ੍ਰਧਾਨ ਰਾਹੁਲ ਗਾਂਧੀ ਨੂੰ ਪਾਰਟੀ ਦਾ ਪ੍ਰਧਾਨ ਚੁਣ ਲਿਆ ਗਿਆ ਸੀ।
Check Also
ਹੇਮੰਤ ਸੋਰੇਨ ਨੇ ਚੌਥੀ ਵਾਰ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਚੁੱਕੀ ਸਹੁੰ
ਸਮਾਗਮ ਦੌਰਾਨ ਰਾਹੁਲ ਗਾਂਧੀ, ਕੇਜਰੀਵਾਲ ਅਤੇ ਮਮਤਾ ਬੈਨਰਜੀ ਸਮੇਤ 10 ਪਾਰਟੀਆਂ ਦੇ ਆਗੂ ਰਹੇ ਮੌਜੂਦ …