ਕਿਹਾ, ਸੁਖਬੀਰ ਬਾਦਲ ਦਾ ਹੋਵੇਗਾ ਸਿਆਸੀ ਸਫਾਇਆ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਵਿਚ ਕਾਰਪੋਰੇਸ਼ਨ ਚੋਣਾਂ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ ਕਿ ਆਮ ਆਦਮੀ ਪਾਰਟੀ ਦਾ ਪੰਜਾਬ ਵਿਚੋਂ ਪੂਰੀ ਤਰ੍ਹਾਂ ਸਫਾਇਆ ਹੋ ਗਿਆ ਹੈ। ਕਿਉਂਕਿ ‘ਆਪ’ ਦੇ ਆਗੂ ਮੁੜ ਅਕਾਲੀ ਦਲ ਵਿਚ ਘਰ ਵਾਪਸੀ ਕਰ ਰਹੇ ਹਨ। ਇਸ ਬਾਰੇ ਬੋਲਦਿਆਂ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਨੂੰ ਮਜਬੂਤ ਦੱਸਿਆ। ਉਨ੍ਹਾਂ ਆਖਿਆ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ ਨਹੀਂ ਬਲਕਿ ਸੁਖਬੀਰ ਸਿੰਘ ਬਾਦਲ ਦਾ ਸਿਆਸੀ ਸਫਾਇਆ ਹੋਣ ਜਾ ਰਿਹਾ ਹੈ। ਇਸੇ ਡਰੋਂ ਹੀ ਸੁਖਬੀਰ ਬਾਦਲ ਹੁਣ ਸੜਕਾਂ ‘ਤੇ ਬੈਠ ਕੇ ਪਰੌਂਠੇ ਖਾਣ ਲੱਗ ਗਏ ਹਨ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …