ਪਾਕਿ ‘ਚ ਸਿੱਖਾਂ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਭਾਈ ਲੌਂਗੋਵਾਲ
ਅੰਮ੍ਰਿਤਸਰ/ਬਿਊਰੋ ਨਿਊਜ਼
ਪਾਕਿਸਤਾਨ ਵਿਚ ਸਿੱਖਾਂ ਨੂੰ ਧਰਮ ਪਰਿਵਰਤਨ ਕਰਨ ਲਈ ਮਜਬੂਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਜ਼ਿਲ੍ਹਾ ਹੰਗੂ ਦਾ ਹੈ। ਇੱਥੇ ਇੱਕ ਸਹਾਇਕ ਕਮਿਸ਼ਨਰ ਵੱਲੋਂ ਸਿੱਖਾਂ ਨੂੰ ਮੁਸਲਿਮ ਧਰਮ ਧਾਰਨ ਕਰਨ ਲਈ ਮਜਬੂਰ ਕਰਨ ਦੀਆਂ ਰਿਪੋਰਟਾਂ ਮਿਲੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਅੰਦਰ ਸਿੱਖਾਂ ਨੂੰ ਧਰਮ ਪਰਿਵਰਤਨ ਲਈ ਦਬਾਉਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਧਾਰਮਿਕ ਅਜ਼ਾਦੀ ਦੇ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ਅੰਦਰ ਘੱਟ ਗਿਣਤੀ ਸਿੱਖਾਂ ਨਾਲ ਅਜਿਹਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਮਾਮਲੇ ਵਿਚ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਤੋਂ ਮੰਗ ਕੀਤੀ ਕਿ ਕਥਿਤ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ।
Check Also
ਪੰਜਾਬ ਦੇ 18 ਪੁਲਿਸ ਅਫ਼ਸਰਾਂ ਨੂੰ ਮਿਲੇਗਾ ਡੀਜੀਪੀ ਡਿਸਕ ਐਵਾਰਡ
ਐਵਾਰਡ ਹਾਸਲ ਕਰਨ ਵਾਲਿਆਂ ’ਚ ਤਿੰਨ ਆਈਪੀਐਸ ਅਤੇ 7 ਪੀਪੀਐਸ ਅਧਿਕਾਰੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ : …