-5.4 C
Toronto
Tuesday, February 24, 2026
spot_img
Homeਪੰਜਾਬਬੇਅਦਬੀ ਮਾਮਲਿਆਂ ਤੇ ਬਹਿਬਲ ਕਲਾਂ ਗੋਲੀ ਕਾਂਡ ਬਾਰੇ ਜਾਂਚ ਮੁਕੰਮਲ

ਬੇਅਦਬੀ ਮਾਮਲਿਆਂ ਤੇ ਬਹਿਬਲ ਕਲਾਂ ਗੋਲੀ ਕਾਂਡ ਬਾਰੇ ਜਾਂਚ ਮੁਕੰਮਲ

ਜਸਟਿਸ ਰਣਜੀਤ ਸਿੰਘ ਇਸੇ ਮਹੀਨੇ ਸਰਕਾਰ ਨੂੰ ਦੇ ਦੇਣਗੇ ਰਿਪੋਰਟ
ਪਟਿਆਲਾ/ਬਿਊਰੋ ਨਿਊਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਰਿਪੋਰਟ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਇਸ ਮਹੀਨੇ ਕੈਪਟਨ ਸਰਕਾਰ ਨੂੰ ਸੌਂਪ ਦਿੱਤੀ ਜਵੇਗੀ। ਇਨ੍ਹਾਂ ਮਾਮਲਿਆਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਚਾਹਲ ਤੇ ਕਕਰਾਲਾ ਪਹੁੰਚੇ। ਇੱਥੇ ਵੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ। ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਹਰ ਥਾਂ ਜਾ ਕੇ ਬੇਅਦਬੀ ਦੀਆਂ ਘਟਨਾਵਾਂ ਬਾਰੇ ਸਬੂਤ ਇਕੱਠੇ ਕੀਤੇ ਹਨ। ਹੁਣ ਜਲਦ ਹੀ ਪੂਰੀ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਸੌਂਪ ਦਿੱਤੀ ਜਾਏਗੀ। ਉਨ੍ਹਾਂ ਕਿਹਾ ਕਿ ਇਹ ਧਾਰਮਿਕ ਮਾਮਲਾ ਹੋਣ ਕਰਕੇ ਬਾਰੀਕੀ ਨਾਲ ਜਾਂਚ ਕੀਤੀ ਗਈ ਹੈ। ਜਸਟਿਸ ਹੋਰਾਂ ਕਿਹਾ ਕਿ ਜਾਂਚ ਪੂਰੀ ਤਰ੍ਹਾਂ ਨਿਰਪੱਖ ਤਰੀਕੇ ਨਾਲ ਕੀਤੀ ਗਈ ਹੈ ਅਤੇ ਸਰਕਾਰ ਇਸ ਉੱਪਰ ਕਾਰਵਾਈ ਕਰੇਗੀ।

RELATED ARTICLES
POPULAR POSTS