ਕਾਂਗਰਸ ਦੀ ਹੂੰਝਾ ਫੇਰ ਜਿੱਤ
ਨਗਰ ਪੰਚਾਇਤਾਂ ਦੇ 414 ਵਾਰਡਾਂ ਵਿਚੋਂ ਕਾਂਗਰਸ ਪਾਰਟੀ ਨੂੰ 267, ਅਕਾਲੀ ਦਲ ਨੂੰ 37, ਅਜ਼ਾਦਾਂ ਨੂੰ 94 ਅਤੇ ਆਮ ਆਦਮੀ ਪਾਰਟੀ ਨੂੰ ਮਿਲੀ ਸਿਰਫ ਇਕ ਵਾਰਡ ‘ਚੋਂ ਜਿੱਤ
ਚੰਡੀਗੜ੍ਹ/ਬਿਊਰੋ ਨਿਊਜ
ਕਾਂਗਰਸ ਪਾਰਟੀ ਨੇ ਤਿੰਨ ਨਗਰ ਨਿਗਮਾਂ ਪਟਿਆਲਾ, ਅੰਮ੍ਰਿਤਸਰ ਅਤੇ ਜਲੰਧਰ ਅਤੇ 32 ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ?ਚੋਣਾਂ ਵਿੱਚ ਹੂੰਝਾ ਫੇਰੂ ਜਿੱਤ ਹਾਸਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਿਊਂਸਪਲ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ 414 ਵਾਰਡਾਂ ਵਿੱਚੋਂ ਕਾਂਗਰਸ ਪਾਰਟੀ ਨੇ 267, ਅਕਾਲੀ ਦਲ ਨੇ 37, ਭਾਜਪਾ ਨੇ 15, ਅਜ਼ਾਦ ਨੇ 94 ਅਤੇ ਆਮ ਆਦਮੀ ਪਾਰਟੀ ਨੇ ਭੁਲੱਥ ਦੇ ਇਕ ਵਾਰਡ ਵਿੱਚ ਜਿੱਤ ਪ੍ਰਾਪਤ ਕੀਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਲੋਕਾਂ ਨੇ ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ ਲਗਾਈ ਹੈ। ਦੂਜੇ ਪਾਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਮਿਊਂਸਪਲ ਚੋਣ ਵਾਲੇ ਦਿਨ ਐਤਵਾਰ ਨੂੰ ਕਾਲੇ ਦਿਨ ਵਜੋਂ ਯਾਦ ਕੀਤਾ ਜਾਵੇਗਾ ਕਿਉਂਕਿ ਕਾਂਗਰਸ ਨੇ ਇਸ ਦਿਨ ਧੱਕੇਸ਼ਾਹੀ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਅਤੇ ਆਮ ਆਦਮੀ ਪਾਰਟੀ ਨੇ ਸਥਾਨਕ ਇਕਾਈਆਂ ਦੀਆਂ ਚੋਣਾਂ ਵਿੱਚ ਕਥਿਤ ਤੌਰ ‘ਤੇ ਧਾਂਦਲੀਆਂ ਦੇ ਦੋਸ਼ ਲਾਉਂਦਿਆਂ ਕਿਹਾ ਹੈ ਕਿ ਕਾਂਗਰਸ ਨੇ ਚੋਣ ਅਮਲ ਨੂੰ ਹਾਈਜੈਕ ਕਰ ਲਿਆ। ਜਦਕਿ ਕਾਂਗਰਸ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਿਆ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …