-8.1 C
Toronto
Friday, January 23, 2026
spot_img
Homeਪੰਜਾਬਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ

ਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ

ਕਿਹਾ, ਮੋਦੀ ਦੀ ਮਜ਼ਬੂਤ ਲੀਡਰਸ਼ਿਪ ਨੂੰ ਲੋਕਾਂ ਨੇ ਦਿੱਤਾ ਫਤਵਾ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਵਲੋਂ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਭਾਜਪਾ ਨੂੰ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਚ ਮਿਲੀਆਂ ਵੱਡੀਆਂ ਜਿੱਤਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜਨਤਾ ਨੇ ਵਿਕਾਸ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਜ਼ਬੂਤ ਲੀਡਰਸ਼ਿਪ ਨੂੰ ਫਤਵਾ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਇਨ੍ਹਾਂ ਨਤੀਜਿਆਂ ਨੇ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਇੱਕ ਮਜ਼ਬੂਤ ਮੋਦੀ ਲਹਿਰ ਪੂਰੇ ਦੇਸ਼ ਅੰਦਰ ਚੱਲ ਰਹੀ ਹੈ। ਅੱਜ ਭਾਰਤ ਵਿਚ ਹੋਰ ਅਜਿਹਾ ਕੋਈ ਆਗੂ ਨਹੀਂ ਹੈ, ਜਿਹੜਾ ਮੋਦੀ ਦੇ ਸਿਆਸੀ ਕੱਦ ਦੀ ਬਰਾਬਰੀ ਕਰ ਸਕਦਾ ਹੈ।ઠਉਨ੍ਹਾਂ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਵੀ ਇਨ੍ਹਾਂ ਜਿੱਤਾਂ ਲਈ ਵਧਾਈ ਦਿੱਤੀ।
ਇਸਦੇ ਨਾਲ ਹੀ ਪੰਜਾਬ ਭਾਜਪਾ ਨੂੰ ਵੀ ਨਗਰ ਨਿਗਮ ਚੋਣਾਂ ਵਿਚ ਮਿਲੀ ਹਾਰ ਤੋਂ ਬਾਅਦ ਹੁਣ ਖੁਸ਼ੀ ਮਿਲੀ ਹੈ। ਪੰਜਾਬ ਭਾਜਪਾ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਚ ਭਾਜਪਾ ਆਗੂਆਂ ਨੇ ਢੋਲ ਢਮੱਕਾ ਕਰਕੇ ਅਤੇ ਲੱਡੂ ਵੰਡ ਕੇ ਗੁਜਰਾਤ ਅਤੇ ਹਿਮਾਚਲ ਵਿਧਾਨ ਸਭਾ ਵਿਚ ਹੋਈ ਜਿੱਤ ਦੀ ਖ਼ੁਸ਼ੀ ਮਨਾਈ।

RELATED ARTICLES
POPULAR POSTS