19.4 C
Toronto
Friday, September 25, 2026
spot_img
Homeਭਾਰਤਪ੍ਰਧਾਨ ਮੰਤਰੀ ਨੇ ਗੁਜਰਾਤ ਅਤੇ ਹਿਮਾਚਲ 'ਚ ਜਿੱਤ ਲਈ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਗੁਜਰਾਤ ਅਤੇ ਹਿਮਾਚਲ ‘ਚ ਜਿੱਤ ਲਈ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਗੁਜਰਾਤ ਅਤੇ ਹਿਮਾਚਲ ‘ਚ ਜਿੱਤ ਲਈ ਦਿੱਤੀ ਵਧਾਈਮੋਦੀ ਨੇ ਦੋਵੇਂ ਜਿੱਤਾਂ ਲੋਕਾਂ ਨੂੰ ਕੀਤੀਆਂ ਸਮਰਪਿਤ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਅਤੇ ਹਿਮਾਚਲ ਵਿਚ ਭਾਜਪਾ ਦੀ ਜਿੱਤ ਤੋਂ ਬਾਅਦ ਕਈ ਟਵੀਟ ਕੀਤੇ। ਮੋਦੀ ਨੇ ਗੁਜਰਾਤ ਵਿਚ ਭਾਜਪਾ ਦੀ ਜਿੱਤ ਨੂੰ ਲੋਕਾਂ ਨੂੰ ਸਮਰਪਿਤ ਕਰਦੇ ਹੋਏ ਕਿਹਾ ਕਿ ਇਹ ਵਿਕਾਸ ਦੀ ਜਿੱਤ ਹੈ। ਨਾਲ ਹੀ ਉਨ੍ਹਾਂ ਹਿਮਾਚਲ ਵਿਚ ਭਾਜਪਾ ਦੀ ਜਿੱਤ ‘ਤੇ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ ਵੀ ਕਮਲ ਲਹਿਰਾਇਆ ਹੈ ਅਤੇ ਹਿਮਾਚਲ ਦੀ ਜਨਤਾ ਨੂੰ ਵਧਾਈ ਦਿੱਤੀ।
ਚੇਤੇ ਰਹੇ ਕਿ ਗੁਜਰਾਤ ਵਿਚ ਭਾਜਪਾ ਦੀ ਜਿੱਤ ਅਤੇ ਹਾਰ ਪ੍ਰਧਾਨ ਮੰਤਰੀ ਮੋਦੀ ਦੇ ਵਕਾਰ ਨਾਲ ਜੁੜ ਗਈ ਸੀ। ਇਨ੍ਹਾਂ ਚੋਣਾਂ ਨੂੰ 2019 ਲੋਕ ਸਭਾ ਚੋਣਾਂ ਦੇ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਸੀ ਕਿ ਇਸ ਨਾਲ ਭਾਜਪਾ ਦਾ ਭਵਿੱਖ ਤੈਅ ਹੋਵੇਗਾ।

RELATED ARTICLES
POPULAR POSTS