Breaking News
Home / ਪੰਜਾਬ / ਹਿਮਾਚਲ ‘ਚ ਭਾਜਪਾ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਧੂਮਲ ਹਾਰੇ

ਹਿਮਾਚਲ ‘ਚ ਭਾਜਪਾ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਧੂਮਲ ਹਾਰੇ

ਵੀਰਭੱਦਰ ਸਿੰਘ ਜਿੱਤੇ ਪਰ 7ਵੀਂ ਵਾਰ ਮੁੱਖ ਮੰਤਰੀ ਬਣਨ ਦਾ ਸੁਪਨਾ ਟੁੱਟਾ
ਚੰਡੀਗੜ੍ਹ/ਬਿਊਰੋ ਨਿਊਜ਼
ਭਾਜਪਾ ਭਾਵੇਂ ਹਿਮਾਚਲ ਪ੍ਰਦੇਸ਼ ਵਿਚ ਜਿੱਤ ਗਈ ਹੈ, ਪਰ ਮੁੱਖ ਮੰਤਰੀ ਦੇ ਅਹੁਦੇ ਲਈ ਐਲਾਨੇ ਉਮੀਦਵਾਰ ਪ੍ਰੇਮ ਕੁਮਾਰ ਧੂਮਲ ਆਪਣੀ ਚੋਣ ਹਾਰ ਗਏ ਹਨ। ਪ੍ਰੇਮ ਕੁਮਾਰ ਧੂਮਲ ਸੁਜਾਨਪੁਰ ਵਿਧਾਨ ਸਭਾ ਹਲਕੇ ਤੋਂ ਚੋਣ ਹਾਰ ਗਏ ।ઠਧੂਮਲ ਨੂੰ ਉਨ੍ਹਾਂ ਦੇ ਵਿਰੋਧੀ ਕਾਂਗਰਸੀ ਉਮੀਦਵਾਰ ਰਜਿੰਦਰ ਰਾਣਾ ਨੇ ਕਰੀਬ 3500 ਵੋਟਾਂ ਨਾਲ ਮਾਤ ਦਿੱਤੀ ਹੈ ।ઠਪ੍ਰੇਮ ਕੁਮਾਰ ਧੂਮਲ ਦੋ ਵਾਰ ਹਿਮਾਚਲ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਤੇ ਇਸ ਵਾਰ ਵੀ ਭਾਜਪਾ ਵੱਲੋਂ ਧੂਮਲ ਨੂੰ ਹੀ ਮੁੱਖ ਮੰਤਰੀ ਅਹੁਦੇ ਦਾ ਦਾਅਵੇਦਾਰ ਐਲਾਨਿਆ ਗਿਆ ਸੀ । ਇਸ ਕਰਕੇ ਪ੍ਰੇਮ ਕੁਮਾਰ ਧੂਮਲ ਨੂੰ ਭਾਜਪਾ ਦੀ ਜਿੱਤ ਥੋੜ੍ਹੀ ਫਿੱਕੀ ਜਿਹੀ ਲੱਗੇਗੀ।
ਇਸੇ ਦੌਰਾਨ ਕਾਂਗਰਸ ਵਲੋਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵੀਰਭੱਦਰ ਸਿੰਘ ਨੇ ਆਪਣੀ ਸੀਟ ਜਿੱਤ ਲਈ ਹੈ ਪਰ ਉਨ੍ਹਾਂ ਦਾ 7ਵੀਂ ਵਾਰ ਮੁੱਖ ਮੰਤਰੀ ਬਣਨ ਦਾ ਸੁਪਨਾ ਟੁੱਟ ਗਿਆ ਹੈ ਕਿਉਂਕਿ ਹਿਮਾਚਲ ਵਿਚ ਹੁਣ ਮੁੱਖ ਮੰਤਰੀ ਭਾਰਤੀ ਜਨਤਾ ਪਾਰਟੀ ਦਾ ਹੀ ਬਣੇਗਾ।

Check Also

ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …