ਮਸਲੇ ਦੇ ਹੱਲ ਲਈ ਅਰੁਣ ਜੇਤਲੀ ਵਿਰੋਧੀ ਧਿਰ ਨਾਲ ਕਰਨਗੇ ਗੱਲਬਾਤ
ਨਵੀਂ ਦਿੱਲੀ/ਬਿਊਰੋ ਨਿਊਜ਼
ਗੁਜਰਾਤ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ‘ਤੇ ਟਿੱਪਣੀ ਕੀਤੀ ਸੀ। ਜਿਸ ਨੂੰ ਲੈ ਕੇ ਅੱਜ ਸੰਸਦ ਵਿਚ ਕਾਂਗਰਸੀ ਸੰਸਦ ਮੈਂਬਰਾਂ ਨੇ ਜ਼ੋਰਦਾਰ ਹੰਗਾਮਾ ਕੀਤਾ। ਇਹ ਹੰਗਾਮਾ ਸੰਸਦ ਦੇ ਦੋਵੇਂ ਸਦਨਾਂ ਵਿਚ ਹੋਇਆ। ਹੰਗਾਮੇ ਚੱਲਦਿਆਂ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਵਾਕ ਆਊਟ ਕੀਤਾ। ਇਸੇ ਦੌਰਾਨ ਪਾਰਲੀਮਾਨੀ ਮਾਮਲਿਆਂ ਬਾਰੇ ਮੰਤਰੀ ਅਨੰਤ ਕੁਮਾਰ ਨੇ ਕਿਹਾ ਕਿ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਜੋ ਅੱਜ ਕੀਤਾ ਹੈ, ਉਹ ਨਿੰਦਣਯੋਗ ਹੈ। ਹੁਣ ਇਸ ਮੁੱਦੇ ਦਾ ਹੱਲ ਕੱਢਣ ਲਈ ਅਰੁਣ ਜੇਤਲੀ ਵਿਰੋਧੀ ਧਿਰ ਦੇ ਨੇਤਾਵਾਂ ਨਾਲ ਗੱਲਬਾਤ ਕਰਨਗੇ।
ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਚੋਣ ਪ੍ਰਚਾਰ ਦੌਰਾਨ ਮੋਦੀ ਨੇ ਦਾਅਵਾ ਕੀਤਾ ਸੀ ਕਿ ਅਈਅਰ ਦੇ ਘਰ ਹੋਈ ਬੈਠਕ ਦੌਰਾਨ ਡਾ. ਮਨਮੋਹਨ ਸਿੰਘ ਨੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਨਾਲ ਗੁਜਰਾਤ ਚੋਣਾਂ ‘ਤੇ ਚਰਚਾ ਕੀਤੀ ਸੀ। ਗੁੱਸੇ ਵਿੱਚ ਆਏ ਡਾ. ਮਨਮੋਹਨ ਸਿੰਘ ਨੇ ਇਸ ਬਿਆਨ ‘ਤੇ ਮੋਦੀ ਨੂੰ ਮਾਫੀ ਮੰਗਣ ਲਈ ਕਿਹਾ ਸੀ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …