ਕੈਪਟਨ ਅਮਰਿੰਦਰ, ਬਾਦਲ, ਵਿਜੇ ਸਾਂਪਲਾ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਦੁੱਖ ਪ੍ਰਗਟਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਭੁਲੱਥ ਤੋਂ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਦੀ ਮਾਤਾ ਮਹਿੰਦਰ ਕੌਰ ਦਾ ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ। ਮਾਤਾ ਮਹਿੰਦਰ ਕੌਰ ਦੀ ਉਮਰ 88 ਸਾਲ ਸੀ। ਉਹ ਆਪਣੇ ਪਿੱਛੇ ਛੇ ਬੇਟੀਆਂ ਅਤੇ ਬੇਟਾ ਸੁਖਪਾਲ ਸਿੰਘ ਖਹਿਰਾ ਨੂੰ ਛੱਡ ਕੇ ਗਏ ਹਨ। ਮਾਤਾ ਮਹਿੰਦਰ ਕੌਰ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਰਾਮਗੜ੍ਹ ਜ਼ਿਲ੍ਹਾ ਕਪੂਰਥਲਾ ਵਿਖੇ ਕਰ ਦਿੱਤਾ ਗਿਆ ਹੈ ਅਤੇ ਅੰਤਿਮ ਅਰਦਾਸ 26 ਦਸੰਬਰ ਦਿਨ ਮੰਗਲਵਾਰ ਨੂੰ ਪਿੰਡ ਰਾਮਗੜ੍ਹ ਜ਼ਿਲ੍ਹਾ ਕਪੂਰਥਲਾ ਵਿਖੇ ਹੋਵੇਗੀ। ਖਹਿਰਾ ਨਾਲ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਵਿਜੇ ਸਾਂਪਲਾ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …