15.5 C
Toronto
Friday, September 19, 2025
spot_img
Homeਪੰਜਾਬਕੈਪਟਨ ਅਮਰਿੰਦਰ ਵੀ ਪਾਕਿ ਦੇ ਸਿੱਖ ਭਾਈਚਾਰੇ ਦੇ ਸਮਰਥਨ 'ਚ ਆਏ

ਕੈਪਟਨ ਅਮਰਿੰਦਰ ਵੀ ਪਾਕਿ ਦੇ ਸਿੱਖ ਭਾਈਚਾਰੇ ਦੇ ਸਮਰਥਨ ‘ਚ ਆਏ

ਧਰਮ ਪਰਿਵਰਤਨ ਲਈ ਮਜਬੂਰ ਕਰਨ ਵਾਲਾ ਪਾਕਿ ਅਧਿਕਾਰੀ ਨੌਕਰੀ ਤੋਂ ਮੁਅੱਤਲ
ਚੰਡੀਗੜ੍ਹ/ਬਿਊਰੋ ਨਿਊਜ਼
ਪਾਕਿਸਤਾਨ ਵਿਚ ਸੂਬਾ ਖ਼ੈਬਰ ਪਖਤੂਨਖਵਾ ਦੇ ਜ਼ਿਲ੍ਹਾ ਹੰਗੂ ਵਿਚ ਇੱਕ ਸਹਾਇਕ ਕਮਿਸ਼ਨਰ ਵੱਲੋਂ ਸਿੱਖਾਂ ਨੂੰ ਮੁਸਲਿਮ ਧਰਮ ਧਾਰਨ ਕਰਨ ਲਈ ਮਜ਼ਬੂਰ ਕਰਨ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਸਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕੋਲ ਇਹ ਮੁੱਦਾ ਉਠਾਇਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨਾਲ ਗੱਲ ਕਰਕੇ ਸਿੱਖਾਂ ਦੀ ਧਾਰਮਿਕ ਅਜ਼ਾਦੀ ਬਹਾਲ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਵੀ ਸਿੱਖਾਂ ਨੂੰ ਧਰਮ ਪਰਿਵਰਤਨ ਲਈ ਮਜ਼ਬੂਰ ਨਾ ਕਰੇ। ਇਸ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਇਸ ਮਾਮਲੇ ਬਾਰੇ ਭਾਰਤ ਸਰਕਾਰ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰੇਗੀ। ਚੇਤੇ ਰਹੇ ਕਿ ਜ਼ਿਲ੍ਹਾ ਹੰਗੂ ਦੇ ਡਿਪਟੀ ਕਮਿਸ਼ਨਰ ਨੇ ਧਰਮ ਪਵਿਰਤਰਨ ਲਈ ਮਜਬੂਰ ਕਰਨ ਵਾਲੇ ਸਹਾਇਕ ਕਮਿਸ਼ਨਰ ਯਾਕੂਖ ਖਾਂ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਹੈ ਅਤੇ ਯਾਕੂਬ ਖਾਂ ਨੇ ਸਿੱਖ ਭਾਈਚਾਰੇ ਕੋਲੋਂ ਮੁਆਫੀ ਵੀ ਮੰਗ ਲਈ ਹੈ।

RELATED ARTICLES
POPULAR POSTS