16 ਉਮੀਦਵਾਰਾਂ ਨੂੰ ਮਿਲੀਆਂ 500 ਤੋਂ ਵੀ ਘੱਟ ਵੋਟਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਕਰਾਰੀ ਹੋਈ ਹੈ। ‘ਆਪ’ ਨੇ ਗੁਜਰਾਤ ਵਿਚ 29 ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਸਨ। ਪਰ ਜਦੋਂ ਗੁਜਰਾਤ ਚੋਣਾਂ ਦੇ ਨਤੀਜੇ ਸਾਹਮਣੇ ਆਏ ਤਾਂ ਸਾਰੇ 29 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ। ਸੋਲਾਂ ਉਮੀਦਵਾਰ ਅਜਿਹੇ ਹਨ ਜਿਨ੍ਹਾਂ ਨੂੰ 500 ਤੋਂ ਵੀ ਘੱਟ ਵੋਟਾਂ ਮਿਲੀਆਂ। ਇਸ ਨਾਲ ਝਾਰਖੰਡ ਅਤੇ ਮੱਧ ਪ੍ਰਦੇਸ਼ ਵਿਚ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਹਾਸ਼ੀਏ ‘ਤੇ ਆਏ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸਮੇਤ ਪਾਰਟੀ ਦੇ ਸੀਨੀਅਰ ਨੇਤਾ ਚੁੱਪੀ ਸਾਧੀ ਬੈਠੇ ਹਨ।
Check Also
ਦਿੱਲੀ-ਐਨਸੀਆਰ ਤੋਂ ਬਾਅਦ ਬਿਹਾਰ ’ਚ ਵੀ ਭੂਚਾਲ ਦੇ ਝਟਕੇ
ਭੂਚਾਲ ਦਾ ਕੇਂਦਰ ਨਵੀਂ ਦਿੱਲੀ ਦੱਸਿਆ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ-ਐਨਸੀਆਰ ਵਿਚ ਅੱਜ ਸੋਮਵਾਰ ਸਵੇਰੇ …