ਲਗਾਤਾਰ ਹੋ ਰਹੀਆਂ ਹਾਰਾਂ ਤੋਂ ਬਾਅਦ ਸਿਸੋਦੀਆਂ ਨੂੰ ਲਾਇਆ ਪੰਜਾਬ ਦਾ ਇੰਚਾਰਜ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਵਿਚ ਹੋਈ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕਮਾਨ ਸੂਬੇ ਦੇ ਆਗੂਆਂ ਨੂੰ ਸੌਂਪ ਦਿੱਤੀ ਸੀ। ਇਸਦੇ ਬਾਅਦ ਗੁਰਦਾਸਪੁਰ ਜ਼ਿਮਨੀ ਚੋਣ ਤੇ ਕਾਰਪੋਰੇਸ਼ਨ ਚੋਣਾਂ ਵਿਚ ਮਿਲੀ ਹਾਰ ਤੋਂ ਬਾਅਦ ‘ਆਪ’ ਸੁਪਰੀਮੋ ਕੇਜਰੀਵਾਲ ਨੇ ਪਾਰਟੀ ਦੀ ਵਾਗਡੋਰ ਆਪਣੇ ਹੱਥ ਵਿਚ ਲੈਣ ਦਾ ਫ਼ੈਸਲਾ ਕਰ ਲਿਆ ਹੈ। ਇਸਦਾ ਅਗਾਜ਼ ਉਨ੍ਹਾਂ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪੰਜਾਬ ‘ਚ ਆਮ ਆਦਮੀ ਪਾਰਟੀ ਦਾ ਇੰਚਾਰਜ ਥਾਪ ਕੇ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸੰਜੇ ਸਿੰਘ ਪੰਜਾਬ ਦੇ ਇੰਚਾਰਜ ਸਨ ਪਰ ਵਿਰੋਧ ਕਾਰਨ ਕਮਾਂਡ ਭਗਵੰਤ ਮਾਨ, ਅਮਨ ਅਰੋੜਾ ਤੇ ਸੁਖਪਾਲ ਖਹਿਰਾ ਦੇ ਹੱਥ ਵਿਚ ਦਿੱਤੀ ਗਈ। ਇਹ ਫ਼ੈਸਲਾ ਵੀ ਰਾਸ ਨਹੀਂ ਆਇਆ ਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਹੱਥ ਇੱਕ ਤੋਂ ਬਾਅਦ ਇੱਕ ਹਾਰਾਂ ਲੱਗੀਆਂ। ਹੁਣ ਦੇਖਣਾ ਹੋਵੇਗਾ ਕਿ ਮਨੀਸ਼ ਸਿਸੋਦੀਆ ਪਾਰਟੀ ਨੂੰ ਪੰਜਾਬ ‘ਚ ਕਿਸ ਮੁਕਾਮ ‘ਤੇ ਲੈ ਕੇ ਜਾਂਦੇ ਹਨ।
Check Also
ਸੰਵਿਧਾਨ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ : ਦਰੋਪਦੀ ਮੁਰਮੂ
ਰਾਸ਼ਟਰਪਤੀ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ‘ਤੇ ਦਿੱਤਾ ਜ਼ੋਰ ਉਪ ਰਾਸ਼ਟਰਪਤੀ ਨੇ …