ਕਿਹਾ, ਵਿਦੇਸ਼ਾਂ ‘ਚ ਮੌਜਾਂ ਲੁੱਟ ਰਹੇ ਠੱਗ ਲਾੜਿਆਂ ਨੂੰ ਡਿਪੋਰਟ ਕਰਕੇ ਵਾਪਸ ਲਿਆਂਦਾ ਜਾਵੇ
ਨਵੀਂ ਦਿੱਲੀ/ਬਿਊਰੋ ਨਿਊਜ਼
ਪਟਿਆਲਾ ਤੋਂ ਲੋਕ ਸਭਾ ਮੈਂਬਰ ਧਰਮਵੀਰ ਗਾਂਧੀ ਵੱਲੋਂ ਲੋਕ ਸਭਾ ਵਿਚ ਮਾਂ ਬੋਲੀ ਪੰਜਾਬੀ ਵਿਚ ਇਹ ਮੁੱਦਾ ਚੁੱਕਿਆ ਗਿਆ ਕਿ ਵਿਦੇਸ਼ਾਂ ਤੋਂ ਕਈ ਠੱਗ ਲਾੜੇ ਪੰਜਾਬ ਆਉਦੇ ਹਨ ਤੇ ਪੰਜਾਬ ਦੀਆਂ ਭੋਲੀਆਂ-ਭਾਲੀਆਂ ਧੀਆਂ ਦਾ ਜਿਸਮਾਨੀ ਸੋਸ਼ਣ ਕਰਕੇ ਮੁੜ ਵਿਦੇਸ਼ਾਂ ਵਿਚ ਪਹੁੰਚ ਜਾਂਦੇ ਹਨ। ਉਨ੍ਹਾਂ ਆਖਿਆ ਕਿ ਪੰਜਾਬ ਦੀਆਂ ਲਗਭਗ 25 ਹਜ਼ਾਰ ਧੀਆਂ ਇਨ੍ਹਾਂ ਠੱਗੀਆਂ ਦਾ ਸ਼ਿਕਾਰ ਹੋ ਚੁੱਕੀਆਂ ਹਨ। ਗਾਂਧੀ ਹੋਰਾਂ ਨੇ ਮੰਗ ਕੀਤੀ ਕਿ ਵਿਦੇਸ਼ ਮੰਤਰਾਲਾ ਇਸ ਮਾਮਲੇ ਵਿਚ ਦਖ਼ਲ ਦੇ ਕੇ ਇਨ੍ਹਾਂ ਠੱਗ ਲਾੜਿਆਂ ਨੂੰ ਡਿਪੋਰਟ ਕਰਕੇ ਵਾਪਸ ਭਾਰਤ ਲੈ ਕੇ ਆਵੇ।
Home / ਭਾਰਤ / ਪਟਿਆਲਾ ਤੋਂ ਲੋਕ ਸਭਾ ਮੈਂਬਰ ਧਰਮਵੀਰ ਗਾਂਧੀ ਨੇ ਵਿਦੇਸ਼ੀ ਲਾੜਿਆਂ ਦਾ ਮੁੱਦਾ ਮਾਂ-ਬੋਲੀ ਪੰਜਾਬੀ ‘ਚ ਚੁੱਕਿਆ
Check Also
ਗੀਤਾ ਸਮੋਥਾ ਮਾਊਂਟ ਐਵਰੈਸਟ ’ਤੇ ਚੜ੍ਹਨ ਵਾਲੀ ਪਹਿਲੀ ਮਹਿਲਾ ਸੀ.ਆਈ.ਐਸ.ਐਫ. ਅਧਿਕਾਰੀ ਬਣੀ
ਹਿੰਮਤ ਅਤੇ ਦਿ੍ਰੜ ਇਰਾਦੇ ਦੀ ਗੀਤਾ ਸਮੋਥਾ ਨੇ ਕੀਤੀ ਮਿਸਾਲ ਕਾਇਮ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ …