ਕਿਹਾ, ਦਿਆਲ ਸਿੰਘ ਕਾਲਜ ਦਾ ਨਾਂ ਨਹੀਂ ਬਦਲਿਆ ਜਾਵੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਨਵੀਂ ਦਿੱਲੀ ਸਥਿਤ ਇਤਿਹਾਸਕ ਦਿਆਲ ਸਿੰਘ ਕਾਲਜ ਦਾ ਨਾਂ ਬਦਲਣ ਦਾ ਮੁੱਦਾ ਪਿਛਲੇ ਕਾਫ਼ੀ ਦਿਨਾਂ ਤੋਂ ਚਰਚਾ ਵਿਚ ਬਣਿਆ ਹੋਇਆ ਹੈ। ਪੰਜਾਬ ਦੇ ਸੰਸਦ ਮੈਂਬਰਾਂ ਵੱਲੋਂ ਦਿਆਲ ਸਿੰਘ ਕਾਲਜ ਦਾ ਨਾਂ ਬਦਲਣ ਦਾ ਮੁੱਦਾ ਸੰਸਦ ਵਿਚ ਜ਼ੋਰ-ਸ਼ੋਰ ਨਾਲ ਚੁੱਕਿਆ ਗਿਆ। ਇਸਦੇ ਬਾਅਦ ਐਚਆਰਡੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਸਾਫ਼ ਕਰ ਦਿੱਤਾ ਕਿ ਦਿਆਲ ਸਿੰਘ ਕਾਲਜ ਦਾ ਨਾਂ ਨਹੀਂ ਬਦਲਿਆ ਜਾਵੇਗਾ। ਚੇਤੇ ਰਹੇ ਕਿ ਕਾਲਜ ਦਾ ਨਾਂ ਬਦਲਣ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਅਕਾਲੀ ਦਲ ਸਮੇਤ ਹੋਰ ਪੰਥਕ ਜਥੇਬੰਦੀਆਂ, ਪੱਤਰਕਾਰਾਂ ਤੇ ਪੰਜਾਬੀ ਦਰਦੀਆਂ ਵੱਲੋਂ ਇਸਦਾ ਵਿਰੋਧ ਕੀਤਾ ਜਾ ਰਿਹਾ ਸੀ। ਅਖੀਰ ਹੁਣ ਕੇਂਦਰੀ ਮੰਤਰੀ ਦੇ ਬਿਆਨ ਨੇ ਸਾਫ਼ ਕਰ ਦਿੱਤਾ ਹੈ ਕਿ ਕਾਲਜ ਦਾ ਨਾਂ ਨਹੀਂ ਬਦਲਿਆ ਜਾਵੇਗਾ।
ਦੂਜੇ ਪਾਸੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਰਾਜ ਸਭਾ ਵਿੱਚ ਪਰਾਲੀ ਸਾੜਨ ਦਾ ਮੁੱਦਾ ਚੁੱਕਿਆ। ਇਸ ਤੋਂ ਬਾਅਦ ਇੰਡੀਅਨ ਨੈਸ਼ਨਲ ਲੋਕ ਦਲ ਦੇ ਸੰਸਦ ਮੈਂਬਰ ਰਾਮ ਕੁਮਾਰ ਕਸ਼ਿਅਪ ਵਲੋਂ ਭਗਤ ਸਿੰਘ, ਸੁਖਦੇਵ, ਰਾਜਗੁਰੂ ਤੇ ਚੰਦਰਸ਼ੇਖਰ ਅਜ਼ਾਦ ਨੂੰ ‘ਸ਼ਹੀਦ’ ਦੀ ਉਪਾਧੀ ਦੇਣ ਦਾ ਮੁੱਦਾ ਵੀ ਉਠਾਇਆ ਗਿਆ।
Check Also
ਸੁਪਰੀਮ ਕੋਰਟ ਨੇ ਕਰੋਨਾ ਵੈਕਸੀਨ ਦੇ ਸਾਈਡ ਇਫੈਕਟਾਂ ਦੇ ਆਰੋਪਾਂ ਵਾਲੀ ਪਟੀਸ਼ਨ ਕੀਤੀ ਖਾਰਜ
ਕਿਹਾ : ਜੇਕਰ ਕਰੋਨਾ ਵੈਕਸੀਨ ਨਾ ਲੈਂਦੇ ਤਾਂ ਸਾਡਾ ਕੀ ਹਾਲ ਹੁੰਦਾ ਨਵੀਂ ਦਿੱਲੀ/ਬਿਊਰੋ ਨਿਊਜ਼ …