4.9 C
Toronto
Thursday, April 30, 2026
spot_img
Homeਭਾਰਤਸੁਖਬੀਰ ਬਾਦਲ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਪਾਕਿ ਹਾਈ...

ਸੁਖਬੀਰ ਬਾਦਲ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਪਾਕਿ ਹਾਈ ਕਮਿਸ਼ਨਰ ਨੂੰ ਮਿਲਿਆ

ਗਿਆਨੀ ਗੁਰਬਚਨ ਸਿੰਘ ਅਤੇ ਭਾਈ ਲੌਂਗੋਵਾਲ ਨੇ ਪਾਕਿਸਤਾਨ ‘ਚ ਸਿੱਖਾਂ ਨਾਲ ਹੋ ਰਹੇ ਧੱਕੇ ਦੀ ਕੀਤੀ ਨਿੰਦਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪਾਕਿਸਤਾਨ ਵਿਚ ਸਿੱਖਾਂ ਨੂੰ ਜਬਰੀ ਧਰਮ ਪਰਿਵਰਤਨ ਕਰਨ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਅੱਜ ਇਸ ਮਾਮਲੇ ਬਾਰੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫਦ ਦਿੱਲੀ ਸਥਿਤ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੂੰ ਮਿਲਿਆ ਹੈ। ਵਫਦ ਨੇ ਮੰਗ ਕੀਤੀ ਕਿ ਪਾਕਿਸਤਾਨ ਵਿਚ ਸਿੱਖਾਂ ਨਾਲ ਜਬਰੀ ਧਰਮ ਪਰਿਵਰਤਨ ਕਰਨ ਲਈ ਮਜਬੂਰ ਕਰਨ ਦੀਆਂ ਘਟਨਾਵਾਂ ਦਾ ਤੁਰੰਤ ਨੋਟਿਸ ਲਿਆ ਜਾਵੇ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ। ਇਸ ਤੋਂ ਪਹਿਲਾਂ ਇਸ ਮਾਮਲੇ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਕਦਮ ਚੁੱਕਣ ਲਈ ਕਿਹਾ ਸੀ। ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਪਾਕਿ ਦੀ ਅਜਿਹੀ ਹਰਕਤ ਦੀ ਨਿੰਦਾ ਕੀਤੀ ਹੈ।

RELATED ARTICLES
POPULAR POSTS